ਬੇਅਦਬੀ ਮਾਮਲਿਆਂ 'ਚ ਕਲੀਨ ਚਿੱਟ ਮਿਲਣ ਤੋਂ ਬਾਅਦ ਕਾਂਗਰਸ ਤੇ 'ਆਪ' ਖ਼ਿਲਾਫ਼ ਅਦਾਲਤ ਜਾਵੇਗੀ ਸ਼੍ਰੋਮਣੀ ਅਕਾਲੀ ਦਲ

By  Jasmeet Singh July 6th 2022 02:34 PM

ਚੰਡੀਗੜ੍ਹ, 6 ਜੁਲਾਈ: ਬੀਤੇ ਦਿਨੀ ਮੁਖ ਮੰਤਰੀ ਪੰਜਾਬ ਵੱਲੋਂ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਿਤ ਮਾਮਲਿਆਂ ਦੀ ਵਿਸੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਸਿੱਖ ਜਥੇਬੰਦੀਆਂ ਨੂੰ ਸੌਪਣ ਤੋਂ ਬਾਅਦ ਜਾਂਚ ਰਿਪੋਟ ਦੇ ਜਨਤਕ ਹੋਣ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਰੀਦਕੋਟ ਵੱਲੋਂ ਵਿਸ਼ੇਸ਼ ਪ੍ਰੈਸ ਵਾਰਤਾ ਕੀਤੀ ਗਈ ਹੈ। ਇਹ ਵੀ ਪੜ੍ਹੋ: ਪੁਲਿਸ ਵੱਲੋਂ ਫਿਲਮ ਅਦਾਕਾਰ ਰਾਣਾ ਜੰਗ ਬਹਾਦਰ ਗ੍ਰਿਫ਼ਤਾਰ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਮਨਤਾਰ ਸਿੰਘ ਬਰਾੜ ਅਤੇ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਕਿਹਾ ਕਿ ਸਾਲ 2015 ਵਿਚ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋਣ ਅਤੇ ਬਾਅਦ ਵਿਚ ਬੇਅਦਬੀ ਹੋਣ ਦੇ ਮਾਮਲਿਆਂ ਵਿੱਚ ਉਦੋਂ ਤੋਂ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨਾਲ ਨਾਲ ਕਥਿਤ ਅਖੌਤੀ ਸਿੱਖ ਜਥੇਬੰਦੀਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਟਾਰਗੇਟ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਪਾਰਟੀ ਖਿਲਾਫ ਖੁੱਲ੍ਹ ਕੇ ਕੂੜ ਪ੍ਰਚਾਰ ਕੀਤਾ ਗਿਆ ਅਤੇ ਬੇਅਦਬੀ ਮਾਮਲਿਆਂ ਦੇ ਜਿੰਮੇਵਾਰ ਦਸਦਿਆਂ ਸਿਆਸਤ ਕੀਤੀ ਗਈ। ਪਰ ਹਾਲ ਹੀ ਦੇ ਵਿੱਚ ਕਰੀਬ 7 ਸਾਲ ਦੇ ਸਮੇਂ ਬਾਅਦ ਵੱਖ ਵੱਖ ਜਾਂਚ ਟੀਮਾਂ ਤੋਂ ਬਾਅਦ ਬੇਅਦਬੀ ਨਾਲ ਸੰਬੰਧਿਤ 3 ਮਾਮਲਿਆਂ ਐਫ.ਆਈ.ਆਰੀ. ਨਬੰਰ 63, 117 ਅਤੇ 128 ਦੀ ਜਾਂਚ ਕਰ ਰਹੀ ਵਿਸੇਸ਼ ਜਾਂਚ ਟੀਮ ਵੱਲੋਂ ਜੋ ਰਿਪੋਰਟ ਤਿਆਰ ਕੀਤੀ ਗਈ ਹੈ ਉਸ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕਲੀਨ ਚਿੱਟ ਦਿੱਤੀ ਗਈ ਹੈ ਅਤੇ ਕਿਸੇ ਵੀ ਪੱਖ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ। ਉਹਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਤੇ ਕਥਿਤ ਅਖੌਤੀ ਸਿੱਖ ਜਥੇਬੰਦੀਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ ਜਿਸ ਕਾਰਕੇ ਹੁਣ ਸ਼੍ਰੋਮਣੀ ਅਕਾਲੀ ਦਲ ਇਹਨਾਂ ਲੋਕਾਂ ਖਿਲਾਫ ਮਾਨਯੋਗ ਅਦਾਲਤ ਵਿਚ ਜਾ ਕੇ ਮਾਨਹਾਨੀ ਦਾ ਕੇਸ ਦਾਇਰ ਕਰੇਗੀ। ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 20 ਕਿਲੋ ਅਫੀਮ ਸਮੇਤ ਇਕ ਕਾਬੂ ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸੀਨੀਅਰ ਲੀਡਰਸਿੱਪ ਨੇ ਕਰੀਬ 7 ਸਾਲ ਤੱਕ ਲਗਾਤਾਰ ਮਾਨਸਿਕ ਪੀੜਾ ਝੱਲੀ ਹੈ ਜਿਸ ਤੋਂ ਹੁਣ ਨਿਜਾਤ ਮਿਲੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਇਆ ਹੈ। -PTC News

Related Post