ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

By  Pardeep Singh January 25th 2022 08:56 PM -- Updated: January 25th 2022 09:00 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੋ ਗਈ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਹਲਕਾ ਰਾਏਕੋਟ ਤੋਂ ਗੁਰਪਾਲ ਸਿੰਘ ਗੋਲਡੀ ਅਤੇ ਹਲਕਾ ਪਾਇਲ ਤੋਂ ਹਰਸ਼ਿਤ ਕੁਮਾਰ ਸ਼ੀਤਲ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਵੱਲੋਂ ਐਲਾਨੇ ਗਏ ਦੋਵੇਂ ਉਮੀਦਵਾਰ ਪੜ੍ਹੇ ਲਿਖੇ ਯੂਥ ਆਗੂ ਹਨ। ਇਹ ਵੀ ਪੜ੍ਹੋ:ਸੂਬੇ 'ਚ ਪਹਿਲੇ ਦਿਨ 12 ਉਮੀਦਵਾਰਾਂ ਨੇ ਦਾਖ਼ਲ ਕੀਤੀਆਂ ਨਾਮਜ਼ਦਗੀਆਂ -PTC News

Related Post