SYL ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ, 'ਜਾਗੋ ਪੰਜਾਬ' ਮੁਹਿੰਮ ਕਰਾਂਗੇ ਸ਼ੁਰੂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਦੇ ਹੱਕ ਵਿੱਚ ਭੁਗਤਣ ਨਾਲ ਪੰਜਾਬੀਆਂ ਨਾਲ ਧੋਖਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਸੁਸ਼ੀਲ ਗੁਪਤਾ ਨੇ ਵੀ ਪੰਜਾਬ ਦੇ ਪਾਣੀ ਉੱਤੇ ਹਰਿਆਣਾ ਦੀ ਵਕਾਲਤ ਕੀਤੀ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨੇ ਕੇਜਰੀਵਾਲ ਉੱਤੇ ਭਰੋਸਾ ਕੀਤਾ ਸੀ ਪਰ ਉਨ੍ਹਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵਿੱਚ ਪੇਸ਼ੀ ਦੌਰਾਨ ਕੋਈ ਸੀਨੀਅਰ ਵਕੀਲ ਦਾ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਪਾਰਟੀ ਦਾ ਪੂਰਾ ਸਟੈਂਡ ਸਪੱਸ਼ਟ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਸਵਾਈਐਲ ਦੀ ਸੁਣਵਾਈ ਉੱਤੇ ਪੰਜਾਬ ਸਰਕਾਰ ਦਾ ਐਡਵੋਕਟੇ ਜਨਰਲ ਵੀ ਨਹੀਂ ਪੁਹੰਚਿਆਂ। ਉਨ੍ਹਾਂ ਨੇ ਕਿਹਾ ਹੈ ਕਿ ਐਸਵਾਈਐਲ ਦਾ ਮੁੱਦਾ ਉੱਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਲਈ ਲੜ੍ਹਦਾ ਆਇਆ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਰਿਪੇਰੀਅਨ ਕਾਨੂੰਨ ਮੁਤਾਬਿਕ ਹੀ ਫੈਸਲਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦੇ ਹਾਂ ਕਿ ਸਰਵਪਾਰਟੀ ਦੀ ਮੀਟਿੰਗ ਬੁਲਾ ਕੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਸਥਿਤੀ ਸਪੱਸ਼ਟ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਲਾਮਬੰਦ ਕਰੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਐਸਵਾਈਐਲ ਲਈ ਫਿਰ ਲੜਾਈ ਲੜੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਉਹ ਪੰਜਾਬੀਆਂ ਨਾਲ ਹੈ ਜਾਂ ਗੈਰ ਪੰਜਾਬੀਆਂ ਲਈ।ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਸਮੇਂ ਵਿਚਕਾਰ ਮੀਟਿੰਗ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਜਾਗੋ ਪੰਜਾਬ ਮੁਹਿੰਮ ਸ਼ੁਰੂ ਕਰੇਗਾ।