ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

By  Riya Bawa April 21st 2022 12:26 PM -- Updated: April 21st 2022 12:27 PM

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ। ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਇਹ ਵੀ ਪੜ੍ਹੋ:ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਸਰਵਨ ਕੌਰ ਤੇੜਾ, ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ  ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ,  ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ  ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ,  ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ  ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ  ਇਕਬਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ। ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕਰਨਗੇ। -PTC News

Related Post