ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਦੇ ਪ੍ਰਚਾਰ ਲਈ 117 ਵਲੰਟੀਅਰ ਚੁਣੇ
ਅੰਮ੍ਰਿਤਸਰ, 16 ਸਤੰਬਰ: ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ਵਿਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਹੈ। ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਤੋਂ ਸਿਖਿਅਤ ਹਨ। ਧਰਮ ਪ੍ਰਚਾਰ ਲਈ ਇਨ੍ਹਾਂ ਪ੍ਰਚਾਰਕਾਂ ਨੂੰ ਰਵਾਨਾ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖੀ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋੜ ਹੈ, ਤਾਂ ਜੋ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਕੌਮੀ ਚੁਣੌਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਵਰਤਨ ਜਿਹੇ ਮਾਮਲਿਆਂ ਨੂੰ ਜਾਣਬੁਝ ਕੇ ਉਭਾਰਿਆ ਜਾ ਰਿਹਾ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਨਿਸ਼ਾਨਦੇਹੀ ਕਰਨੀ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤ ਨੂੰ ਸੁਚੇਤ ਕਰਨਾ ਜ਼ਰੂਰੀ ਹੈ। ਇਹ ਵਲੰਟੀਅਰ ਪ੍ਰਚਾਰਕ ਇਸ ਦਿਸ਼ਾ ਵਿਚ ਕਾਰਜ ਕਰਨਗੇ। ਇਹ ਵੀ ਪੜ੍ਹੋ: PM Modi Birthday: ਜਨਮ ਦਿਨ ਮੌਕੇ PM ਮੋਦੀ ਦੇਸ਼ ਨੂੰ ਦੇਣਗੇ BIG ਗਿਫ਼ਟ ! ਜਾਣੋ ਕੀ ਹੋਵੇਗਾ ਖ਼ਾਸ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ਮੀਨੀ ਪੱਧਰ ’ਤੇ ਇਸ ਮਾਮਲੇ ’ਤੇ ਕੰਮ ਕਰ ਰਹੀ ਹੈ ਅਤੇ ਸਿੱਖ ਸੰਸਥਾ ਦਾ ਮੰਤਵ ਦਿਖਾਵਾ ਕਰਨਾ ਨਹੀਂ, ਸਗੋਂ ਗੁਮਰਾਹ ਹੋ ਚੁੱਕੇ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਹੈ। -PTC News