ਅੰਬਾਲਾ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਨੇ ਐਸ.ਐਸ.ਪੀ ਨੂੰ ਸੌਂਪਿਆ ਮੰਗ ਪੱਤਰ

By  Jasmeet Singh July 22nd 2022 05:19 PM -- Updated: July 22nd 2022 05:20 PM

ਅੰਮ੍ਰਿਤਸਰ, 22 ਜੁਲਾਈ: ਅੰਬਾਲਾ ਦੇ ਬਬਿਆਲ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਵਿਚ ਇਕ ਵਫਦ ਨੇ ਅੰਬਾਲਾ ਦੇ ਐਸ.ਐਸ.ਪੀ. ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੀ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਰੜੀ ਸਜ਼ਾ ਦਿੱਤੀ ਜਾਵੇ। ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਿੱਖਾਂ ਅੰਦਰ ਵੱਡਾ ਸਤਿਕਾਰ ਹੈ ਅਤੇ ਬੇਅਦਬੀ ਦੀ ਇਸ ਘਟਨਾ ਨੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇਸ ਦੇ ਦੋਸ਼ੀ ਕਿਸੇ ਵੀ ਹਾਲਤ ਵਿਚ ਬਖਸ਼ੇ ਨਹੀਂ ਜਾਣੇ ਚਾਹੀਦੇ। [caption id="attachment_671917" align="alignnone"] ਅੰਬਾਲਾ ਦੇ ਐਸ.ਐਸ.ਪੀ. ਨੂੰ ਮੰਗ ਪੱਤਰ ਦੇਣ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ।[/caption] ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਦੀ ਧਾਰਾ 295-ਏ ਦੇ ਨਾਲ-ਨਾਲ ਯੂ.ਏ.ਪੀ.ਏ. ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਦੋਸ਼ੀਆਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਜਿਸ ਨਾਲ ਸੰਗਤ ਵਿਚ ਰੋਸ ਦੀ ਭਾਵਨਾ ਹੈ। ਅੰਬਾਲਾ ਦੇ ਐਸ.ਐਸ.ਪੀ. ਨੂੰ ਮਿਲਣ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਪਾਲੀ, ਜਗਸੀਰ ਸਿੰਘ ਮਾਂਗੇਆਣਾ, ਜਸਮੇਰ ਸਿੰਘ ਲਾਛੜੂ, ਸੁਖਦੇਵ ਸਿੰਘ ਗੋਬਿੰਦਗੜ੍ਹ, ਗੁਰਦੀਪ ਸਿੰਘ ਭਾਨੂੰਖੇੜੀ, ਭੁਪਾਲ ਸਿੰਘ, ਚਰਨਜੀਤ ਸਿੰਘ, ਸੁਆਮੀ ਰਜੇਸ਼ ਕੁਮਾਰ, ਹਾਕਮ ਸਿੰਘ ਖਾਸਪੁਰ, ਸੁਰਿੰਦਰ ਸਿੰਘ, ਰਣਵੀਰ ਸਿੰਘ, ਰਵਿੰਦਰ ਸਿੰਘ ਆਦਿ ਮੌਜੂਦ ਸਨ। ਇਹ ਵੀ ਪੜ੍ਹੋ: ਕਤਲ ਮਗਰੋਂ ਲਾਰੈਂਸ ਦੀ ਗੁਰਗੇ ਨਾਲ ਕਥਿਤ ਕਾਲ ਲੀਕ, ਸ਼ਾਰਪਸ਼ੂਟਰ ਨੇ ਕਤਲ ਤੋਂ ਬਾਅਦ ਕਹੀਆਂ ਇਹ ਗੱਲਾਂ -PTC News

Related Post