ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ: PM ਮੋਦੀ ਲਾਲ ਕਿਲ੍ਹੇ ਤੋਂ ਕਰਨਗੇ ਸੰਬੋਧਨ, ਵੇਖੋ ਖਾਸ ਤਸਵੀਰਾਂ

By  Riya Bawa April 21st 2022 02:12 PM -- Updated: April 21st 2022 02:19 PM

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕਰਨਗੇ। ਇਸ ਪਵਿੱਤਰ ਮੌਕੇ 400 ਰਾਗੀ ਸ਼ਬਦ ਕੀਰਤਨ ਕਰਨਗੇ। ਸੂਬਿਆਂ ਦੇ ਮੁੱਖ ਮੰਤਰੀ ਅਤੇ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਇਸ ਸਮਾਗਮ ਦਾ ਹਿੱਸਾ ਬਣਨਗੀਆਂ। LIVE : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਆਰੰਭ ਵੋਖੋ ਖਾਸ ਤਸਵੀਰਾਂ--- ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਵੀ ਹਾਜ਼ਰੀ ਭਰਨਗੇ। ਇਸ ਦੌਰਾਨ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਪੇਸ਼ ਕੀਤਾ ਜਾਵੇਗਾ। LIVE : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਆਰੰਭ ਇਸ ਸਮਾਗਮ ਬਾਰੇ ਪੀਐੱਮਓ ਨੇ ਦੱਸਿਆ ਕਿ ਇਹ ਪ੍ਰੋਗਰਾਮ ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। Guru Tegh Bahadur Jayanti 2022 ਇਸ ਦੋ ਰੋਜ਼ਾ ਸਮਾਗਮ (20 ਅਤੇ 21 ਅਪ੍ਰੈਲ) ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚਿਆਂ ਨੇ ਸ਼ਬਦ ਕੀਰਤਨ 'ਚ ਹਿੱਸਾ ਲਿਆ। Guru Tegh Bahadur Jayanti 2022 ਪ੍ਰੋਗਰਾਮ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦੀ ਰੂਪਰੇਖਾ 'ਤੇ ਕੇਂਦ੍ਰਿਤ ਹੈ। Guru Tegh Bahadur Jayanti 2022 ਗੁਰੂ ਤੇਗ ਬਹਾਦਰ ਜੀ ਨੇ ਵਿਸ਼ਵ ਇਤਿਹਾਸ ਵਿੱਚ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ। Guru Tegh Bahadur Jayanti 2022 'ਕੇਂਦਰੀ ਮੰਤਰੀ ਅਮਿਤ ਸ਼ਾਹ ਬੀਤੇ ਦਿਨ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ’ਚ ਪਹੁੰਚੇ। ਇਹ ਸਮਾਗਮ ਲਾਲ ਕਿਲ੍ਹੇ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ ਅਤੇ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਵੀ ਪੜ੍ਹੋ:ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ Breaking News LIVE (1) -PTC News

Related Post