ਸਿੱਧੂ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ 'ਆਪ' ਦੀ ਆਲੋਚਨਾ
ਲੁਧਿਆਣਾ, 5 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਇਹ ‘ਜੰਗਲ ਰਾਜ’ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਅਤੇ ਅਮਨ-ਸ਼ਾਂਤੀ ਤੋਂ ਇਲਾਵਾ ਹੋਰ ਕੋਈ ਤਰਜੀਹ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਮਾਸਕ ਨਾ ਪਾਉਣ 'ਤੇ ਹੁਣ ਨਹੀਂ ਹੋਵੇਗਾ ਚਲਾਨ, ਹੁਕਮ ਜਾਰੀ
ਉਹ ਇੱਕ ਕਾਂਗਰਸੀ ਵਰਕਰ ਦੇ ਕਥਿਤ ਕਤਲ ਦੇ ਮਾਮਲੇ ਵਿੱਚ ਪਰਿਵਾਰ ਨੂੰ ਦਿਲਾਸਾ ਦੇਣ ਲਈ ਲੁਧਿਆਣਾ ਪੁੱਜੇ ਸਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ, "ਮੈਂ ਪੰਜਾਬ ਵਿੱਚ ਅਜਿਹੀ ਅਰਾਜਕਤਾ ਕਦੇ ਨਹੀਂ ਦੇਖੀ। ਕਿਸੇ ਨੂੰ ਅਮਨ-ਕਾਨੂੰਨ ਦਾ ਡਰ ਨਹੀਂ ਹੈ। ਇਹ ਜੰਗਲ ਰਾਜ ਹੈ। ਦਿਨ-ਦਿਹਾੜੇ ਸ਼ਰੇਆਮ ਕਤਲ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਕੋਈ ਤਰਜੀਹ ਨਹੀਂ ਹੋਣੀ ਚਾਹੀਦੀ। ਸੂਬੇ ਵਿੱਚ ਅਮਨ-ਕਾਨੂੰਨ ਅਤੇ ਅਮਨ-ਸ਼ਾਂਤੀ ਕਾਇਮ ਰਹੇ।"