Sidhu Moosewala Cremation: 5911 ਟਰੈਕਟਰ 'ਤੇ ਹੋਵੇਗੀ ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ
Sidhu Moose Wala 5911 Tractor: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਵਿਖੇ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਇਸ ਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਹੈ ਅਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਉਨ੍ਹਾਂ ਦੇ 5911 ਟਰੈਕਟਰ 'ਤੇ ਹੋਵੇਗੀ। ਉਨ੍ਹਾਂ ਨੇ ਪਰਿਵਾਰ ਵਾਲਿਆਂ ਨੇ 5911 ਟਰੈਕਟਰ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਸ਼ਮਸ਼ਾਨ ਘਾਟ ਦੀ ਬਜਾਏ ਮੂਸੇ ਵਾਲਾ ਦੇ ਆਪਣੇ ਖੇਤ 'ਚ ਅੰਤਿਮ ਸਸਕਾਰ ਹੋਵੇਗਾ। ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਪਹੁੰਚ ਚੁੱਕੀ ਹੈ। ਸਿੱਧੂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਰਿਸ਼ਤੇਦਾਰ, ਪਰਿਵਾਰਕ ਮੈਬਰ ਤੇ ਚਾਹੁਣ ਵਾਲੇ ਇੱਥੇ ਪਹੁੰਚੇ ਹੋਏ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ 7ਤੋਂ 8 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਨਾਲ ਹੀ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਹ ਵੀ ਪੜ੍ਹੋ: ਜਲੰਧਰ 'ਚ ਚੱਲੀਆਂ ਗੋਲੀਆਂ, ਮਾਂ-ਪਿਓ ਤੇ ਪਤਨੀ ਦਾ ਹੋਇਆ ਕਤਲ, ਦੇਖੋ ਮੌਕੇ ਦੇ ਹਾਲਾਤ ਦੱਸਣਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਚਸ਼ਮਦੀਦ ਅਨੁਸਾਰ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਦਾ ਪਿੱਛਾ ਕਰਨ ਤੋਂ ਬਾਅਦ ਇੱਕ ਵਿਅਕਤੀ ਨੇ ਟਾਇਰ ਵਿੱਚ ਗੋਲੀਆਂ ਚਲਾ ਦਿੱਤੀਆਂ ਅਤੇ ਬਾਅਦ ਵਿੱਚ ਇੱਕ ਹੋਰ ਵਿਅਕਤੀ ਨੇ ਮੂਸੇਵਾਲਾ 'ਤੇ ਅੰਨ੍ਹੇਵਾਹ ਫਾਈਰਿੰਗ ਕੀਤੀ। ਹਮਲਾਵਰ ਸੱਤ ਲੋਕਾਂ ਦੇ ਕਰੀਬ ਸਨ ਜੋ ਦੋ ਮਿੰਟਾਂ ਵਿੱਚ ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਉਸ ਅਨੁਸਾਰ ਇੱਕ ਬੋਲੈਰੋ ਅਤੇ ਇੱਕ ਹੋਰ ਲੰਬੀ ਕਾਰ ਸੀ। ਪੁਲੀਸ ਨੇ ਹਾਈ ਅਲਰਟ ’ਤੇ ਵੱਡੀ ਗਿਣਤੀ ਵਿੱਚ ਫੋਰਸ ਤਾਇਨਾਤ ਕਰ ਦਿੱਤੀ, ਜਿਸ ਦੀ ਅਗਵਾਈ ਆਈਜੀ ਫਰੀਦਕੋਟ ਰੇਂਜ ਪ੍ਰਦੀਪ ਕੁਮਾਰ, ਐਸਐਸਪੀ ਮਾਨਸਾ ਗੌਰਵ ਤੂਰਾ ਨੇ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੀ.ਐਮ.ਭਗਵੰਤ ਮਾਨ ਨੂੰ ਸਿੱਧੂ ਮੂਸੇਵਾਲਾ ਦੇ ਪਿੰਡ ਆਉਣਾ ਚਾਹੀਦਾ ਸੀ ਪਰ ਉਨ੍ਹਾਂ ਨੂੰ ਇਸ ਦੀ ਪ੍ਰਵਾਹ ਨਹੀਂ ਹੋਈ। -PTC News