ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਉਨ੍ਹਾਂ ਨੇ ਜੱਦੀ ਪਿੰਡ ਮੂਸੇਵਾਲਾ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਵਿਖਾਈ। ਇਸ ਮੌਕੇ ਬਹੁਤ ਹੀ ਭਾਵੁਕ ਮਾਹੌਲ ਵੇਖਣ ਨੂੰ ਮਿਲਿਆ। ਕਾਂਗਰਸ ਦੇ ਕਈ ਸੀਨੀਅਰ ਲੀਡਰ ਵੀ ਮੌਜੂਦ ਸੀ। ਭਾਰੀ ਭੀੜ ਦੇ ਮੱਦੇਨਜ਼ਰ ਉਨ੍ਹਾਂ ਦਾ ਸਸਕਾਰ ਪਿੰਡ 'ਚ ਉਨ੍ਹਾਂ ਦੇ ਖੇਤਾਂ ਵਿਚ ਕੀਤਾ ਗਿਆ। ਸਿੱਧੂ ਨੂੰ ਟਿੱਬਿਆਂ ਦਾ ਪੁੱਤ ਕਿਹਾ ਜਾਂਦਾ ਸੀ। ਇਸ ਨੂੰ ਵੇਖਦੇ ਹੋਏ ਉਸ ਦਾ ਸੰਸਕਾਰ ਸ਼ਮਸ਼ਾਨਘਾਟ ਦੀ ਬਜਾਏ ਉਸ ਦੇ ਆਪਣੇ ਖੇਤਾਂ ਵਿੱਚ ਕੀਤਾ ਗਿਆ।
ਇਸ ਤੋਂ ਪਹਿਲਾਂ ਪਰਿਵਾਰ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਨਾ ਕਰਵਾਉਣ 'ਤੇ ਅੜੇ ਰਹੇ ਪਰ ਜਦ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਮੂਸੇਵਾਲਾ ਦਾ ਪਰਿਵਾਰ ਮੰਨ ਗਿਆ ਅਤੇ ਸੋਮਵਾਰ ਦੇਰ ਸ਼ਾਮ ਪੰਜ ਡਾਕਟਰਾਂ ਦੇ ਪੈਨਲ ਨੇ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ। ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਵਿਖੇ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਇਸਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਹੈ ਅਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਮੂਸੇਵਾਲਾ ਦੇ ਖੱਬੇ ਫੇਫੜੇ ਅਤੇ ਜਿਗਰ ਵਿੱਚ ਗੋਲੀ ਲੱਗੀ ਹੈ। ਇਸ ਕਾਰਨ ਮੌਕੇ 'ਤੇ ਹੀ ਮੌਤ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਆਦਾ ਖੂਨ ਵਹਿਣਾ ਵੀ ਮੂਸੇਵਾਲਾ ਦੀ ਮੌਤ ਦਾ ਕਾਰਨ ਬਣਿਆ। ਮੂਸੇਵਾਲਾ ਦੀ ਐਤਵਾਰ ਸ਼ਾਮ ਜਵਾਹਰਕੇ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
Sidhu Moosewala funeral Highlights-------
ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਹੋ ਗਿਆ ਹੈ।
ਦਾਹ ਸਸਕਾਰ ਲਈ ਘਰ ਤੋਂ ਸਦਾ ਲਈ 'ਸਿੱਧੂ ਮੂਸੇਵਾਲਾ' ਤੁਰ ਚੱਲਿਆ ਹੈ। ਸਿੱਧੂ ਮੂਸੇਵਾਲੇ ਦੇ ਆਖ਼ਿਰੀ ਵਾਰ ਉਸਦੀ ਮਾਤਾ ਜੀ ਜੂੜਾ ਬੰਨ੍ਹਦੇ ਹੋਏ ਤੇ ਨਮ ਅੱਖਾਂ ਨਾਲ ਆਖ਼ਿਰੀ ਵਾਰ ਪੱਗ ਬੰਨ੍ਹਦੇ ਹੋਏ ਬਾਪੂ ਭਾਵੁਕ ਹੋਏ ਹਨ।
ਮਾਂ ਨੇ ਕੀਤਾ ਆਖ਼ਰੀ ਵਾਰ ਪੁੱਤ ਸ਼ੁੱਭਦੀਪ ਦਾ ਜੂੜਾ
ਆਖ਼ਰੀ ਸਫ਼ਰ 'ਤੇ 'ਮੂਸੇਵਾਲਾ'---ਜਵਾਨ ਪੁੱਤ ਨੂੰ ਅੰਤਿਮ ਵਿਦਾਇਗੀ ਦੇਣ ਵੇਲੇ ਪਿਤਾ ਦੇ ਹੰਝੂ ਨਹੀਂ ਰੁਕ ਰਹੇ
5911 'ਤੇ 'The Last Ride'
ਵੱਡੀ ਗਿਣਤੀ 'ਚ ਘਰ ਬਾਹਰ ਡਟੇ ਸਮਰਥਕ, ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਸਮਸ਼ਾਨ ਘਾਟ ਦੀ ਥਾਂ ਆਪਣੇ ਖੇਤ 'ਚ ਹੋਵੇਗਾ ਸਸਕਾਰ
ਸਿੱਧੂ ਮੂਸੇਵਾਲਾ ਦੇ ਪਿਓ ਦੇ ਹੰਝੂ ਪੂੰਝਦੀ ਮਾਂ ਦਾ ਨਹੀਂ ਵੇਖਿਆ ਜਾ ਰਿਹਾ ਦਰਦ
---ਕਿਹਾ ਜਾ ਰਿਹਾ ਹੈ ਕਿ ਸ਼ਮਸ਼ਾਨ ਘਾਟ ਦੀ ਬਜਾਏ ਮੂਸੇ ਵਾਲਾ ਦੇ ਆਪਣੇ ਖੇਤ 'ਚ ਅੰਤਿਮ ਸਸਕਾਰ ਹੋਵੇਗਾ।
ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ----
--ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਪਹੁੰਚ ਚੁੱਕੀ ਹੈ। ਸਿੱਧੂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਰਿਸ਼ਤੇਦਾਰ, ਪਰਿਵਾਰਕ ਮੈਬਰ ਤੇ ਚਾਹੁਣ ਵਾਲੇ ਇੱਥੇ ਪਹੁੰਚੇ ਹੋਏ ਹਨ।
ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਸ਼ਹੂਰ ਗਾਇਕ ਗੁਰਦਾਸ ਮਾਨ, ਗਾਇਕ ਆਰ ਨੇਤ, ਗਾਇਕਾ ਅਫਸਾਨਾ ਖਾਨ ਵੀ ਪਹੁੰਚੇ। ਦੂਜੇ ਪਾਸੇ ਉਧਰ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ 'ਤੇ ਵੀ ਸਰਕਾਰ 'ਤੇ ਸਵਾਲ ਚੁੱਕੇ ਹਨ। ਸੋਮਵਾਰ ਦੁਪਹਿਰ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਪਰਿਵਾਰ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ।
ਦੱਸਣਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਚਸ਼ਮਦੀਦ ਅਨੁਸਾਰ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਦਾ ਪਿੱਛਾ ਕਰਨ ਤੋਂ ਬਾਅਦ ਇੱਕ ਵਿਅਕਤੀ ਨੇ ਟਾਇਰ ਵਿੱਚ ਗੋਲੀਆਂ ਚਲਾ ਦਿੱਤੀਆਂ ਅਤੇ ਬਾਅਦ ਵਿੱਚ ਇੱਕ ਹੋਰ ਵਿਅਕਤੀ ਨੇ ਮੂਸੇਵਾਲਾ 'ਤੇ ਅੰਨ੍ਹੇਵਾਹ ਫਾਈਰਿੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬੀ ਗੀਤਾਂ ਨੇ ਜਿੱਤੇ ਦਿਲ... ਸਿਆਸਤ 'ਚ ਅਜ਼ਮਾਇਆ ਹੱਥ , ਜਾਣੋ ਕੌਣ ਸੀ ਸਿੱਧੂ ਮੂਸੇਵਾਲਾ?
ਹਮਲਾਵਰ ਸੱਤ ਲੋਕਾਂ ਦੇ ਕਰੀਬ ਸਨ ਜੋ ਦੋ ਮਿੰਟਾਂ ਵਿੱਚ ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਉਸ ਅਨੁਸਾਰ ਇੱਕ ਬੋਲੈਰੋ ਅਤੇ ਇੱਕ ਹੋਰ ਲੰਬੀ ਕਾਰ ਸੀ। ਪੁਲੀਸ ਨੇ ਹਾਈ ਅਲਰਟ ’ਤੇ ਵੱਡੀ ਗਿਣਤੀ ਵਿੱਚ ਫੋਰਸ ਤਾਇਨਾਤ ਕਰ ਦਿੱਤੀ, ਜਿਸ ਦੀ ਅਗਵਾਈ ਆਈਜੀ ਫਰੀਦਕੋਟ ਰੇਂਜ ਪ੍ਰਦੀਪ ਕੁਮਾਰ, ਐਸਐਸਪੀ ਮਾਨਸਾ ਗੌਰਵ ਤੂਰਾ ਨੇ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੀ.ਐਮ.ਭਗਵੰਤ ਮਾਨ ਨੂੰ ਸਿੱਧੂ ਮੂਸੇਵਾਲਾ ਦੇ ਪਿੰਡ ਆਉਣਾ ਚਾਹੀਦਾ ਸੀ ਪਰ ਉਨ੍ਹਾਂ ਨੂੰ ਇਸ ਦੀ ਪ੍ਰਵਾਹ ਨਹੀਂ ਹੋਈ।
-PTC News