ਸਿੱਧੂ ਮੂਸੇਵਾਲੇ ਦੀਆਂ ਅਸਥੀਆਂ ਜਲ੍ਹ ਪਰਵਾਹ, ਨਮ ਅੱਖਾਂ ਨਾਲ ਸਾਰਿਆਂ ਨੇ ਦਿੱਤੀ ਵਿਦਾਈ

By  Jasmeet Singh June 1st 2022 06:12 PM -- Updated: June 1st 2022 06:17 PM

ਕੀਰਤਪੁਰ ਸਾਹਿਬ, 1 ਜੂਨ: ਪੰਜਾਬੀ ਗਾਇਕੀ ਦੇ ਖੇਤਰ ਵਿੱਚ ਦੇਸ਼ਾਂ ਵਿਦੇਸ਼ਾਂ ਵਿੱਚ ਧੁੰਮਾਂ ਪਾਉਣ ਵਾਲਾ ਲੋਕ ਗਾਇਕ ਸਿੱਧੂ ਮੂਸੇਵਾਲਾ ਜਿਸ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਪਿੰਡ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ, ਉਸ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ 'ਤੇ ਬਣੇ ਅਸਥਘਾਟ 'ਚ ਜਲ੍ਹ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਹ ਵੀ ਪੜ੍ਹੋ: ਪਿਤਾ ਹਿੱਕ ਨਾਲ ਲਾਈ ਬੈਠਾ ਪੁੱਤ ਸਿੱਧੂ ਮੂਸੇਵਾਲਾ ਦੇ ਫੁੱਲ, ਦੇਖੋ ਬੇਹੱਦ ਭਾਵੁਕ ਤਸਵੀਰਾਂ ਇਸ ਮੌਕੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਮਾਤਾ ਚਰਨ ਕੌਰ, ਸਿੱਧੂ ਦੇ ਤਾਇਆ ਚਮਕੌਰ ਸਿੰਘ, ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਕੁਲਬੀਰ ਜ਼ੀਰਾ, ਸਾਬਕਾ ਵਿਧਾਇਕ ਦਰਸ਼ਨ ਬਰਾੜ, ਕੈਪਟਨ ਸੰਦੀਪ ਸੰਧੂ, ਨਾਮੀ ਗੀਤਕਾਰ ਗਿੱਲ ਰੌਂਤਾ, ਹਰਫ ਚੀਮਾ ਸਮੇਤ ਵੱਡੀ ਗਿਣਤੀ ਦੇ ਵਿੱਚ ਸਿੱਧੂ ਮੁੱਸੇਵਾਲਾ ਨੂੰ ਚਾਹੁਣ ਵਾਲੇ ਲੋਕ ਅੱਜ ਪਰਿਵਾਰ ਦੇ ਨਾਲ ਕੀਰਤਪੁਰ ਸਾਹਿਬ ਵਿਖੇ ਪੁੱਜੇ। ਗੁਰੂ ਚਰਨਾਂ ਦੇ ਵਿਚ ਅਰਦਾਸ ਕਰਨ ਉਪਰੰਤ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜੇਲ੍ਹ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਸਾਰੇ ਲੋਕ ਬੇਹੱਦ ਭਾਵੁਕ ਨਜ਼ਰ ਆਏ l ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬੇਹੱਦ ਭਾਵੁਕ ਹੁੰਦਿਆਂ ਉਸ ਕੱਪੜੇ ਨੂੰ ਚੁੰਮਿਆ ਜਿਸ ਕੱਪੜੇ ਵਿਚ ਸਿੱਧੂ ਦੀਆ ਅਸਥੀਆਂ ਸਨ। ਇਸ ਉਪਰੰਤ ਸਤਲੁਜ ਦੇ ਪਾਣੀ ਦੇ ਵਿੱਚ ਇਹ ਅਸਥੀਆਂ ਜੇਲ੍ਹ ਪ੍ਰਵਾਹ ਕਰ ਦਿੱਤੀਆਂ ਗਾਈਆਂ। ਸਿੱਧੂ ਮੁਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਸਥੀਆਂ ਜਲ੍ਹ ਪ੍ਰਵਾਹ ਕਰਨ ਤੋਂ ਬਾਅਦ ਹੱਥ ਜੋੜ ਕੇ ਸਿੱਧੂ ਨੂੰ ਚਾਹੁਣ ਵਾਲੇ ਲੋਕਾਂ ਦਾ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ ਦੇ ਲਈ ਧੰਨਵਾਦ ਕੀਤਾ। ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜੇਲ੍ਹ ਪ੍ਰਵਾਹ ਕਰਨ ਤੋਂ ਬਾਅਦ ਜਦੋਂ ਸਾਰੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ ਤਾਂ ਉਸ ਸਮੇਂ ਸਿੱਧੂ ਮੂਸੇਵਾਲਾ ਦੀ ਮਾਤਾ ਚੰਨ ਕੌਰ ਬੇਹੋਸ਼ ਹੋ ਗਈ ਅਤੇ ਡਾਕਟਰਾਂ ਨੇ ਤੁਰੰਤ ਉਨ੍ਹਾਂ ਨੂੰ ਮੁਢਲੀ ਸਹਾਇਤਾ ਦਿੱਤੀ ਜਿਸ ਤੋਂ ਬਾਅਦ ਉਹ ਠੀਕ ਹੋਏ। ਇਸ ਉਪਰੰਤ ਸਮੁੱਚੇ ਪਰਿਵਾਰ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਗੁਰੂ ਚਰਨਾਂ 'ਚ ਨਤਮਸਤਕ ਹੋ ਕੇ ਸਿੱਧੂ ਮੁਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਉਪਰੰਤ ਲੰਗਰ ਛਕਿਆ। ਇਹ ਵੀ ਪੜ੍ਹੋ: ਗਾਇਕ ਕੇਕੇ ਦੀ ਮੌਤ ਨੂੰ ਲੈ ਕੇ ਸਸਪੈਂਸ, ਪੁਲਿਸ ਨੇ ਕੀਤਾ ਮਾਮਲਾ ਦਰਜ ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭੰਡਿਆ ਗਿਆ। ਡਾ. ਦਲਜੀਤ ਸਿੰਘ ਚੀਮਾ, ਕੁਲਦੀਪ ਸਿੰਘ ਜ਼ੀਰਾ ਅਤੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੌਜੂਦਾ ਸਰਕਾਰ ਕੇਵਲ ਟੀਵੀ 'ਤੇ ਇਸ਼ਤਿਹਾਰ ਦੇਣ ਦੇ ਵਿੱਚ ਮਸ਼ਰੂਫ ਹੈ ਅਤੇ ਪੰਜਾਬ ਦੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿਸ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। -PTC News

Related Post