ਸਿੱਧੂ ਮੂਸੇਵਾਲਾ ਕਤਲ ਮਾਮਲਾ: ਫਤਿਹਾਬਾਦ ਤੋਂ ਦੋ ਹੋਟਲ ਸੰਚਾਲਕ ਕੀਤੇ ਕਾਬੂ

By  Pardeep Singh June 23rd 2022 05:09 PM

ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਵਿੱਚ ਛਾਪਾ ਮਾਰ ਕੇ ਹੋਟਲ ਮਾਲਕ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਲਜ਼ਾਮ ਹੈ ਕਿ ਸ਼ੂਟਰ ਮੂਸੇਵਾਲਾ ਦੀ ਹੱਤਿਆ ਲਈ ਉਨ੍ਹਾਂ ਦੇ ਹੋਟਲ 'ਚ ਰੁਕੇ ਸਨ। ਕਤਲ ਵਿੱਚ ਵਰਤੇ ਗਏ ਹਥਿਆਰ ਵੀ ਉਨ੍ਹਾਂ ਨੂੰ ਸੌਂਪੇ ਗਏ ਹਨ। ਫਤਿਹਾਬਾਦ ਦੇ ਐਸਪੀ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।ਦਿੱਲੀ ਪੁਲਸ ਨੇ ਫਤਿਹਾਬਾਦ 'ਚ ਛਾਪਾ ਮਾਰ ਕੇ ਦੋ ਨੌਜਵਾਨਾਂ ਪ੍ਰਦੀਪ ਅਤੇ ਪਵਨ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਕ੍ਰਾਈਮ ਬ੍ਰਾਂਚ ਨੇ ਹਿਸਾਰ ਦੇ ਕਿਰਮਰਾ ਪਿੰਡ ਤੋਂ ਦੋ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਸੀ। ਉਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ। ਇਨ੍ਹਾਂ ਨੌਜਵਾਨਾਂ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਦਿੱਲੀ ਪੁਲਸ ਨੇ ਫਤਿਹਾਬਾਦ 'ਚ ਛਾਪਾ ਮਾਰ ਕੇ ਦੋ ਨੌਜਵਾਨਾਂ ਪ੍ਰਦੀਪ ਅਤੇ ਪਵਨ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਦੋਵੇਂ ਗੈਂਗਸਟਰ ਘਟਨਾ ਤੋਂ ਬਾਅਦ ਭੱਟੂ ਰੋਡ 'ਤੇ ਸਥਿਤ ਹੋਟਲ 'ਚ ਰੁਕੇ ਸਨ। ਪਤਾ ਲੱਗਾ ਹੈ ਕਿ ਕਿਰਮਰਾ ਤੋਂ ਪੁਲੀਸ ਵੱਲੋਂ ਫੜੇ ਗਏ ਦੋਵੇਂ ਨੌਜਵਾਨ ਪ੍ਰਦੀਪ ਨਾਲ ਕਾਰਾਂ ਖਰੀਦਣ ਅਤੇ ਵੇਚਣ ਦਾ ਧੰਦਾ ਕਰਦੇ ਸਨ। ਇਸ ਲਈ ਉਸ ਨਾਲ ਦੋਸਤੀ ਸੀ। ਪ੍ਰਦੀਪ ਹੀ ਹਥਿਆਰਾਂ ਵਾਲਾ ਬੈਗ ਕਿਰਮਰਾ ਵਿੱਚ ਛੱਡ ਗਿਆ ਸੀ। ਦਿੱਲੀ ਪੁਲਿਸ ਨੇ ਹੁਣ ਪ੍ਰਦੀਪ ਅਤੇ ਉਸਦੇ ਦੋਸਤ ਪਵਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫਤਿਹਾਬਾਦ ਦੇ ਐਸਪੀ ਸੁਰਿੰਦਰ ਸਿੰਘ ਭੋਰੀਆ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਵੱਲੋਂ ਫਤਿਹਾਬਾਦ ਤੋਂ ਕਿਸੇ ਗ੍ਰਿਫ਼ਤਾਰੀ ਦੀ ਕੋਈ ਸੂਚਨਾ ਨਹੀਂ ਹੈ। ਇਹ ਵੀ ਪੜ੍ਹੋ:ਹੜ੍ਹ 'ਚ ਪਿਓ ਪੈਦਲ ਚੱਲ ਕੇ ਨਵਜੰਮੇ ਬੱਚੇ ਨੂੰ ਘਰ ਲਿਆਇਆ, ਇਕ ਹੀ ਤਸਵੀਰ 'ਚ ਖ਼ੁਸ਼ੀ ਤੇ ਗਮ ਦਾ ਸੁਮੇਲ -PTC News

Related Post