CM ਮਾਨ ਦੀ ਕੋਠੀ ਦਾ ਘਿਰਾਓ, ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਧੱਕਾਮੁੱਕੀ
ਸੰਗਰੂਰ: ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ 5994 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਅੱਜ ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਰੋਸ਼ ਮਾਰਚ ਕਰਕੇ ਕੋਠੀ ਦਾ ਘਿਰਾਓ ਕਰਨ ਦਾ ਯਤਨ ਕੀਤਾ ਗਿਆ। ਇਸ ਘਿਰਾਓ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਧੱਕਾਮੁੱਕੀ ਵੀ ਹੋਈ। ਪੁਲਿਸ ਵੱਲੋਂ ਕਈ ਅਧਿਆਪਕਾਂ ਦੀ ਖਿੱਚਧੂਹ ਵੀ ਕੀਤੀ ਗਈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੰਦੀਪ ਸਾਮਾ ਨੇ ਕਿਹਾ ਕਿ ਉਹ ਈਟੀਟੀ ਦੀਆ 5994 ਪੋਸਟਾਂ ਬਾਰੇ ਬਹੁਤ ਲੰਮੇ ਸਮੇ ਤੋਂ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਈਟੀਟੀ ਦੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਈਟੀਟੀ ਬੇਰੋਜ਼ਗਾਰ ਲਗਾਤਾਰ ਪਿਛਲੇ 9 ਮਹੀਨਿਆਂ ਤੋਂ ਭਰਤੀ ਪੂਰੀ ਦੀ ਮੰਗ ਕਰ ਰਹੇ ਹਨ ਪਰ ਅਜੇ ਤੱਕ ਭਰਤੀ ਦਾ ਪੋਰਟਲ ਓਪਨ ਨਹੀ ਕੀਤਾ ਗਿਆ ਅਤੇ ਭਰਤੀ ਪੂਰੀ ਨਹੀ ਕੀਤੀ ਜਾ ਰਹੀ। ਜਿਸ ਦੀ ਮੰਗ ਲੈ ਕੇ ਅੱਜ ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ 5994 ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਿਸ ਦੇ ਚਲਦੇ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਨਾਲ ਧੱਕਾ-ਮੁੱਕੀ ਵੀ ਕੀਤੀ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਜੇਕਰ ਉਹਨਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਹੀ ਕਰਦੀ ਤਾ ਆਉਣ ਵਾਲੇ ਸਮੇ ਈਟੀਟੀ ਟੈਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ 5994 ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਲੋੜ ਪੈਣ ਤੇ ਗੁਪਤ ਐਕਸ਼ਨ ਵੀ ਕਿਤੇ ਜਾਣਗੇ। ਇਹ ਵੀ ਪੜ੍ਹੋ:ਦਿੱਲੀ ਸ਼ਰਾਬ ਘੁਟਾਲੇ 'ਚ CBI ਨੂੰ ਵਿਜੇ ਨਾਇਰ ਦਾ 5 ਦਿਨਾਂ ਦਾ ਮਿਲਿਆ ਰਿਮਾਂਡ -PTC News