Wed, May 14, 2025
Whatsapp

Baisakhi 2023: ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਲਈ ਹੋਏ ਰਵਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਮੌਕੇ ਧਾਰਮਿਕ ਸਮਾਗਮਾਂ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਿੱਖ ਸੰਗਤਾਂ ਦੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੀ ਗਈ

Reported by:  PTC News Desk  Edited by:  Ramandeep Kaur -- April 10th 2023 09:49 AM
Baisakhi 2023: ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਲਈ ਹੋਏ ਰਵਾਨਾ

Baisakhi 2023: ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਲਈ ਹੋਏ ਰਵਾਨਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਮੌਕੇ ਧਾਰਮਿਕ ਸਮਾਗਮਾਂ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਿੱਖ ਸੰਗਤਾਂ ਦੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੀ ਗਈ ਯਾਤਰਾ 'ਚ ਹਿੱਸਾ ਲੈਣ ਵਾਲੇ ਸਿੱਖ ਸ਼ਰਧਾਲੂ ਵੀ ਐਤਵਾਰ ਨੂੰ ਅਟਾਰੀ ਸਰਹੱਦ 'ਤੇ ਸਾਂਝੀਆਂ ਚੌਕੀਆਂ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਏ।

ਕੁੱਲ 2500 ਸਿੱਖ ਸ਼ਰਧਾਲੂ ਭਾਰਤ ਤੋਂ ਪਾਕਿਸਤਾਨ 'ਚ ਦਾਖ਼ਲ ਹੋਏ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮੌਕੇ ਕਰਵਾਏ ਜਾਣ ਵਾਲੇ ਮੁੱਖ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਜਥਾ 9 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਮੰਡੀ ਚੂਹੜਕਾਣਾ ਸਥਿਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ 10 ਅਪ੍ਰੈਲ ਨੂੰ ਨਨਕਾਣਾ ਸਾਹਿਬ ਵਾਪਸ ਪਰਤੇਗਾ।


ਸਿੰਘ ਨੇ ਦੱਸਿਆ ਕਿ ਜਥਾ 12 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪਹੁੰਚੇਗਾ ਅਤੇ 14 ਅਪ੍ਰੈਲ ਨੂੰ ਮੁੱਖ ਸਮਾਗਮ 'ਚ ਹਿੱਸਾ ਲਵੇਗਾ। ਉਨ੍ਹਾਂ ਦੱਸਿਆ ਕਿ ਸਿੱਖ ਸੰਗਤਾਂ ਦਾ ਇਹ ਜਥਾ 15 ਅਪ੍ਰੈਲ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਅਤੇ ਉਥੋਂ ਅਮੀਨਾਬਾਦ ਦੇ ਗੁਰਦੁਆਰਾ ਰੋੜੀ ਸਾਹਿਬ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਜਥਾ 16 ਅਪ੍ਰੈਲ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਅਤੇ 17 ਅਪ੍ਰੈਲ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ 18 ਅਪ੍ਰੈਲ ਨੂੰ ਜਥਾ ਵਾਪਸ ਭਾਰਤ ਪਰਤੇਗਾ।

ਇਹ ਵੀ ਪੜ੍ਹੋ: Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਮੀਟਿੰਗ ’ਚ ਕੁਝ ਅਹਿਮ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

- PTC NEWS

Top News view more...

Latest News view more...

PTC NETWORK