ਸਿਮਰਜੀਤ ਸਿੰਘ ਬੈਂਸ ਨੂੰ ਕੋਵਿਡ ਅਤੇ ਮਹਾਂਮਾਰੀ ਐਕਟ ਮਾਮਲੇ 'ਚ ਮਿਲੀ ਰਾਹਤ, ਕੋਰਟ ਨੇ ਮਾਮਲਾ ਕੀਤਾ ਰੱਦ

By  Pardeep Singh September 29th 2022 07:12 PM

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਹੋਰ ਮਾਮਲੇ ਦੇ ਵਿੱਚ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪ੍ਰੋਡਕਸ਼ਨ ਵਰੰਟ ਉੱਤੇ ਲਿਆ ਕੇ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਬੈਂਸ ਨੂੰ ਵੱਡੀ ਰਾਹਤ ਮਿਲੀ ਹੈ। ਸਿਮਰਜੀਤ ਬੈਂਸ ਉੱਤੇ ਕੋਰੋਨਾ ਦੌਰਾਨ 188 ਅਤੇ ਮਹਾਂਮਾਰੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ, ਬੈਂਸ ਨੇ ਕੋਰੋਨਾ ਨੂੰ ਕੋਈ ਬਿਮਾਰੀ ਨਾ ਹੋਣ ਦਾ ਦਾਅਵਾ ਕੀਤਾ ਸੀ। ਕੋਰਟ ਨੇ ਬੈਂਸ ਨੂੰ ਰਾਹਤ ਦਿੰਦੇ ਹੋਏ ਮਾਮਲਾ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਬਰਨਾਲਾ ਤੋਂ ਲਿਆ ਕੇ ਸਿਮਰਜੀਤ ਬੈਂਸ ਨੂੰ ਕੋਰਟ ਵਿੱਚ ਪੇਸ਼ ਕੀਤਾ ਸੀ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਜਨੀਤਿਕ ਬਦਲਾਖੋਰੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਉਨ੍ਹਾਂ ਨੇ ਕਿਹਾ ਕਿ ਅਦਾਲਤ ਦੀ ਕਾਰਵਾਈ ਉੱਤੇ ਪੂਰਨ ਭਰੋਸਾ ਹੈ। ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਦਾ ਕਹਿਣਾ ਹੈ ਕਿ ਇਹ ਪੁਰਾਣਾ ਮਾਮਲਾ ਹੈ ਜਦੋਂ ਕੋਰੋਨਾ ਵਾਇਰਸ ਆਇਆ ਸੀ ਉਸ ਸਮੇਂ ਬੈਂਸ ਵੱਲੋਂ ਸਟੇਟਮੈਂਟ ਦਿੱਤੀ ਗਈ ਸੀ ਜਿਸ ਨੂੰ ਲੈ ਕੇ ਇਹ ਪਰਚਾ ਦਰਜ ਕੀਤਾ ਗਿਆ ਸੀ ਪਰ ਇਸ ਪਰਚੇ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਰਿਪੋਰਟ-ਨਵੀਨ ਸ਼ਰਮਾ ਇਹ ਵੀ ਪੜ੍ਹੋ:ਲੁਧਿਆਣਾ 'ਚ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਵਰਕਰਾਂ ਨਾਲ ਮੀਟਿੰਗਾਂ -PTC News

Related Post