ਸਿਮਰਜੀਤ ਸਿੰਘ ਬੈਂਸ ਨੂੰ ਲਧਿਆਣਾ ਜ਼ਿਲ੍ਹਾ ਅਦਾਲਤ ਨੇ ਦਿੱਤੀ ਚਿਤਾਵਨੀ, ਕਹੀ ਇਹ ਵੱਡੀ

By  Pardeep Singh February 26th 2022 05:07 PM

ਲੁਧਿਆਣਾ: ਬਲਾਤਕਾਰ ਮਾਮਲੇ 'ਚ ਫਸੇ ਸਿਮਰਜੀਤ ਬੈਂਸ ਨੂੰ ਭਗੌੜਾ ਕਰਾਰ ਦਿੱਤੇ ਜਾਣ ਲਈ ਪਾਈ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ ਹੈ ਪਰ ਇਸ ਦੌਰਾਨ ਕੋਰਟ ਵਿੱਚ ਸਿਮਰਜੀਤ ਬੈਂਸ ਪੇਸ਼ ਨਹੀਂ ਹੋਏ ਹਨ। ਜਿਸ ਤੋਂ ਬਾਅਦ ਲੁਧਿਆਣਾ ਦੀ ਅਦਾਲਤ ਨੇ 4 ਮਾਰਚ ਨੂੰ ਉਸਦੇ ਘਰ ਦੇ ਬਾਹਰ ਇਸ਼ਤਿਹਾਰ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਣਗੇ ਅਤੇ ਅਦਾਲਤ ਨੇ ਬੈਂਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ 12 ਅਪ੍ਰੈਲ ਨੂੰ ਕੋਰਟ ਵਿੱਚ ਸ਼ਾਮਿਲ ਨਹੀਂ ਹੋਏ ਤਾਂ ਸਿਮਰਜੀਤ ਸਿੰਘ ਬੈਂਸ ਨੂੰ ਭਗੋੜਾ ਕਰਾਰ ਦਿੱਤਾ ਜਾਵੇਗਾ। ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਗ੍ਰਿਫ਼ਤਾਰ ਸੁਪਰੀਮ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਅਤੇ ਬਾਕੀ  ਮੁਲਜ਼ਮਾਂ ਨੂੰ 7 ਦਿਨ ਦੇ ਲਈ ਰਾਹਤ ਮਿਲੀ ਸੀ। ਪੀੜਤਾ ਨੇ ਵੀ ਸੁਪਰੀਮ ਕੋਰਟ ਵਿੱਚ ਬੈਂਸ ਦੇ ਖਿਲਾਫ਼ ਕੇਸ ਦਾਇਰ ਕੀਤਾ ਹੋਇਆ ਸੀ ਪਰ ਸੁਪਰੀਮ ਕੋਰਟ ਵਿੱਚ ਰਿਟ ਪਟੀਸ਼ਨ ਪੇਂਡਿੰਗ ਹੋਣ ਦੇ ਵਜ੍ਹਾਂ ਤੋਂ ਜ਼ਿਲ੍ਹਾ ਅਦਾਲਤ ਨੇ ਅਗਲੀ ਤਾਰੀਖ 12 ਦਿੱਤੀ ਹੈ। ਪੀੜਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਲੁਧਿਆਣਾ ਪੁਲਿਸ ਨੂੰ ਛੇੜਛਾੜ ਅਤੇ ਬਲਾਤਕਾਰ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਧਾਇਕ ਖਿਲਾਫ ਐੱਫ.ਆਈ.ਆਰ. ਦਰਜ ਕੀਤਾ ਗਿਆ ਸੀ। ਅਦਾਲਤ ਦੇ ਨਿਰਦੇਸ਼ਾਂ ’ਤੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ -6 ਦੀ ਪੁਲਿਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਸਾਜ਼ਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਥਾਣਾ ਡਵੀਜ਼ਨ ਨੰਬਰ- 6 ਦੀ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ। ਇਹ ਵੀ ਪੜ੍ਹੋ:ਅਰਵਿੰਦਰ ਕੇਜਰੀਵਾਲ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹਨ : ਪ੍ਰਕਾਸ਼ ਸਿੰਘ ਬਾਦਲ -PTC News

Related Post