ਸਿਮਰਜੀਤ ਬੈਂਸ ਤੇ ਚਾਰ ਹੋਰ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਭੇਜਿਆ
ਲੁਧਿਆਣਾ : ਜਬਰ ਜਨਾਹ ਦੇ ਦੋਸ਼ਾਂ ਵਿੱਚ ਘਿਰੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਅਦਾਲਤ ਦੇ ਵਿਚ ਆਤਮ ਸਮਰਪਣ ਕਰ ਦਿੱਤਾ। ਲਗਾਤਾਰ ਇੱਕ ਵਜੇ ਤੱਕ ਬਹਿਸ ਚੱਲੀ ਬਹਿਸ ਦੇ ਦੌਰਾਨ ਪੁਲਸ ਨੇ ਸਿਮਰਜੀਤ ਸਿੰਘ ਬੈਂਸ ਤੇ ਬਾਕੀ ਚਾਰ ਮੁਲਜ਼ਮਾਂ ਦਾ ਸੱਤ ਦਿਨ ਦਾ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸਾਰੇ ਮੁਲਜ਼ਮਾਂ ਦਾ ਤਿੰਨ ਦਿਨ ਦੇ ਰਿਮਾਂਡ ਨੂੰ ਮਨਜ਼ੂਰੀ ਦਿੱਤੀ ਹੈ। ਪੁਲਿਸ ਜਦੋਂ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਵਿੱਚੋਂ ਲੈ ਕੇ ਜਾ ਰਹੀ ਸੀ ਤਾਂ ਉਸ ਸਮੇਂ ਵੱਡੀ ਗਿਣਤੀ ਵਿੱਚ ਸਿਮਰਜੀਤ ਸਿੰਘ ਬੈਂਸ ਦੇ ਸਮਰਥਕ ਇਕੱਠੇ ਹੋਏ ਗਏ। ਸਮਰਥਕਾਂ ਨੇ ਸਿਮਰਜੀਤ ਬੈਂਸ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲਿਸ ਨੂੰ ਬੈਂਸ ਨੂੰ ਉਥੋਂ ਕੱਢਣ ਲਈ ਭਾਰੀ ਮੁਸ਼ੱਕਤ ਕਰਨੀ ਪਈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ ਜਨਾਹ ਮਾਮਲੇ ਵਿੱਚ ਲੋੜੀਂਦੇ ਚਾਰ ਹੋਰਨਾਂ ਮੁਲਜ਼ਮਾਂ ਸਮੇਤ ਅੱਜ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਸਵੇਰੇ 10.15 ਵਜੇ ਦੇ ਕਰੀਬ ਬੈਂਸ ਨੇ ਹੋਰਨਾਂ ਮੁਲਜ਼ਮਾਂ- ਪਰਮਜੀਤ ਸਿੰਘ ਪੰਮਾ, ਜਸਬੀਰ ਕੌਰ, ਬਲਜਿੰਦਰ ਕੌਰ, ਪਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ ਦੇ ਨਾਲ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵਿੱਚ ਆਤਮ-ਸਮਰਪਣ ਕੀਤਾ। ਹਾਲ ਹੀ ਵਿੱਚ ਅਦਾਲਤ ਨੇ ਬੈਂਸ ਦੀ ਜਾਇਦਾਦ ਕੁਰਕ ਕੀਤੀ ਸੀ। ਬੈਂਸ ਤੋਂ ਇਲਾਵਾ ਪਿੰਡ ਆਲਮਗੀਰ ਸਥਿਤ ਪਰਮਜੀਤ ਸਿੰਘ ਪੰਮਾ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਸੀ। ਉਸ ਨੂੰ 12 ਅਪ੍ਰੈਲ ਨੂੰ ਸੱਤ ਮੁਲਜ਼ਮਾਂ ਸਮੇਤ ਭਗੌੜਾ ਕਰਾਰ ਦਿੱਤਾ ਗਿਆ ਸੀ। ਲੁਧਿਆਣਾ ਅਦਾਲਤ ਵਿਚ ਆਤਮ ਸਮਰਪਣ ਕਰਨ ਤੋਂ ਪਹਿਲਾਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਇਕ ਪੋਸਟ ਪਾਈ, ਜਿਸ ਵਿਚ ਬੈਂਸ ਨੇ ਅਦਾਲਤ ਦੀ ਨਿਆਂਪ੍ਰਣਾਲੀ 'ਤੇ ਪੂਰਾ ਭਰੋਸਾ ਜਤਾਉਂਦੇ ਹੋਏ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਦਰਜ ਹੋਏ ਮਾਮਲੇ ਦੀ ਸੱਚਾਈ ਜਲਦੀ ਹੀ ਆਮ ਲੋਕਾਂ ਸਾਹਮਣੇ ਆ ਜਾਵੇਗੀ। ਇਹ ਵੀ ਪੜ੍ਹੋ : CM ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ