ਮੁੰਬਈ: ਮਨੋਰੰਜਨ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਇੰਡਸਟਰੀ ਦੇ ਗੀਤਕਾਰ ਤੇ ਗਾਇਕ ਜਾਨੀ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ। ਜਾਨੀ ਦੀ ਪਤਨੀ ਨੇਹਾ ਚੌਹਾਨ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਸੋਸ਼ਲ ਮੀਡੀਆ ਉੱਤੇ ਜਾਨੀ ਤੇ ਨੇਹਾ ਨੂੰ ਵਧਾਈਆਂ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। ਫ਼ਿਲਹਾਲ ਅਜੇ ਜਾਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਪਰ ਜਾਨੀ ਦੇ ਖਾਸ ਦੋਸਤ ਬੀ ਪਰਾਕ ਦੀ ਪਤਨੀ ਮੀਰਾ ਰਾਜਪੂਤ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਉੱਤੇ ਦੋ ਤਸਵੀਰਾਂ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ, ਕਿ ਜਾਨੀ ਤੇ ਨੇਹਾ ਮਾਪੇ ਬਣ ਗਏ ਨੇ। ਨੇਹਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਸੋਸ਼ਲ ਮੀਡੀਆ ਉੱਤੇ ਜਾਨੀ ਤੇ ਨੇਹਾ ਨੂੰ ਵਧਾਈਆਂ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। ਇਹ ਵੀ ਪੜ੍ਹੋ: ਗਰਮੀ ਕਰਕੇ ਅੱਜ ਤੋਂ ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ ਗੌਰਤਲਬ ਹੈ ਕਿ ਕੁਝ ਸਮੇਂ ਪਹਿਲਾਂ ਹੀ ਜਾਨੀ ਨੇ ਆਪਣੀ ਪਤਨੀ ਨੇਹਾ ਦੇ ਲਈ ਬੇਬੀ ਸ਼ਾਵਰ ਪਾਰਟੀ ਰੱਖੀ ਸੀ। ਇਸ ਦੀਆ ਵੀਡੀਓ ਤੇ ਤਸਵੀਰਾਂ ਵੀ ਸ਼ੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਜੇ ਗੱਲ ਕਰੀਏ ਜਾਨੀ ਦੇ ਮਿਊਜ਼ਿਕਲ ਸਫ਼ਰ ਦੀ ਤਾਂ ਉਨ੍ਹਾਂ ਨੇ 2012 ਵਿੱਚ ਇੱਕ ਧਾਰਮਿਕ ਗੀਤ “ਸੰਤ ਸਿਪਾਹੀ” ਦੇ ਨਾਲ ਆਪਣਾ ਕਰੀਅਰ ਸ਼ੁਰੂ ਕੀਤਾ ਸੀ। -PTC News