ਜਲੰਧਰ : ਜਲੰਧਰ ਦੀ ਪੁਲਿਸ ਟੀਮ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 01 ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋ 2 ਕਿੱਲੋ 650 ਗ੍ਰਾਮ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਸ਼ੱਕੀ ਪੁਰਸ਼ਾਂ ਤੇ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਮੱਦੇਨਜ਼ਰ ਕਪੂਰਥਲਾ ਚੌਕ ਜਲੰਧਰ ਉਤੇ ਮੌਜੂਦ ਸਨ। ਇਸੇ ਦੌਰਾਨ ਇੱਕ ਵਿਅਕਤੀ ਬੈਗ ਲੈ ਕੇ ਸਤਿਅਮ ਹਸਪਤਾਲ ਵੱਲੋਂ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਪਿੱਛੇ ਨੂੰ ਮੁੜ ਪਿਆ ਜਿਸਨੂੰ ਪੁਲਿਸ ਟੀਮ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਕੁਲਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਅਠਾਹਰਾ ਜੀਬੀ, ਥਾਣਾ ਵਿਜੈ ਨਗਰ, ਜਿਲ੍ਹਾ ਗੰਗਾਨਗਰ ਰਾਜਸਥਾਨ ਦੱਸਿਆ। ਪਰਮਜੀਤ ਸਿੰਘ, PPS, ACP-Detective ਦੀ ਹਾਜ਼ਰੀ ਵਿੱਚ ਕੁਲਦੀਪ ਸਿੰਘ ਦੀ ਤਲਾਸ਼ੀ ਲਈ ਗਈ ਤਾਂ ਇਸ ਦੌਰਾਨ ਉਸ ਦੇ ਬੈਗ ਵਿੱਚੋਂ 2 ਕਿੱਲੋ 650 ਗ੍ਰਾਮ ਅਫੀਮ ਬਰਾਮਦ ਹੋਈ। ਅਫੀਮ ਮਿਲਣ ਉਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਡਵੀਜਨ ਨੰਬਰ 2 ਜਲੰਧਰ ਕੇਸ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਮੁਲਜ਼ਮ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰੇਗੀ ਤੇ ਇਸਦੇ ਅਗਲੇ ਤੇ ਪਿਛਲੇ ਰਿਕਾਰਡ ਦੀ ਪੜਤਾਲ ਕਰਕੇ ਇਸ ਦੇ ਸਾਥੀਆਂ ਨੂੰ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਅਤੇ ਹੋਰ ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ ਨਸ਼ਾ ਸਮੱਗਲਰਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਵੀ ਪੜ੍ਹੋ : 'ਆਪ' ਵਿਧਾਇਕ ਦੇ ਸਪੱਸ਼ਟੀਕਰਨ ਮਗਰੋਂ ਮੁਲਾਜ਼ਮ ਜਥੇਬੰਦੀਆਂ ਨਾਲ ਵਿਵਾਦ ਸੁਲਝਿਆ