ਸੋਨੀਆ ਗਾਂਧੀ ਨੇ ਸਿੱਧੂ ਸਮੇਤ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗੇ ਅਸਤੀਫ਼ੇ
ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜ ਰਾਜਾਂ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਸਮੇਤ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਰਣਦੀਪ ਸਿੰਘ ਸੁਰਜੇਵਾਲਾ ਨੇ ਕੁਝ ਸਮਾਂ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਅਤੇ ਦੱਸਿਆ ਗਿਆ ਹੈ ਕਿ ਨਵਜੋਤ ਸਿੱਧੂ ਸਮੇਤ ਇਨ੍ਹਾਂ ਪੰਜ ਰਾਜਾਂ ਯੂਪੀ, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਦੇ ਸੂਬਾ ਕਾਂਗਰਸ ਪ੍ਰਧਾਨਾਂ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਲਈ ਕਿਹਾ ਗਿਆ ਹੈ।