ਇੱਕ ਵਾਰ ਫਿਰ ਮਸੀਹਾ ਬਣਿਆ ਸੋਨੂੰ ਸੂਦ, ਬਚਾਈ ਨੌਜਵਾਨ ਦੀ ਜਾਨ, ਵੇਖੋ ਵੀਡੀਓ

By  Riya Bawa February 9th 2022 09:17 AM -- Updated: February 9th 2022 09:30 AM

ਮੋਗਾ: ਬਾਲੀਵੁੱਡ ਐਕਟਰ ਸੋਨੂੰ ਸੂਦ (Sonu sood)ਇਕ ਵਾਰ ਫਿਰ ਲੋਕਾਂ ਲਈ ਮਸੀਹਾਂ ਬਣ ਗਿਆ ਹੈ। ਦੱਸ ਦੇਈਏ ਕਿ ਬੀਤੇ ਲੰਬੇ ਸਮੇਂ ਤੋਂ ਉਹ ਲੋਕਾਂ ਦੀ ਮਦਦ ਕਰਕੇ ਲੋਕਾਂ ਦੇ ਦਿਲਾਂ 'ਚ ਮਸੀਹਾ ਦੀ ਥਾਂ ਲੈ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ ਅੱਜ ਪੰਜਾਬ ਦੇ ਇੱਕ ਨੌਜਵਾਨ ਦੀ ਜਾਨ ਬਚਾਈ ਹੈ। ਇਹ ਨੌਜਵਾਨ ਕਾਰ ਹਾਦਸੇ ਤੋਂ ਬਾਅਦ ਗੱਡੀ ਅੰਦਰ ਹੀ ਫਸ ਗਿਆ। ਇਸ ਦੌਰਾਨ ਮੌਕੇ ਤੋਂ ਲੰਘ ਰਹੇ ਸੋਨੂੰ ਸੂਦ (Sonu sood) ਨੇ ਦੇਖਿਆ ਕਿ ਉਨ੍ਹਾਂ ਨੇ ਆਪਣੇ ਕਾਫਲੇ ਨੂੰ ਰੋਕ ਕੇ ਨੌਜਵਾਨ ਦੀ ਮਦਦ ਲਈ ਪਹੁੰਚੇ। ਇੱਕ ਵਾਰ ਫਿਰ ਮਸੀਹਾ ਬਣਿਆ ਸੋਨੂੰ ਸੂਦ, ਬਚਾਈ ਨੌਜਵਾਨ ਦੀ ਜਾਨ, ਵੇਖੋ ਵੀਡੀਓ ਇਸ ਦੌਰਾਨ ਸੋਨੂੰ (Sonu sood) ਨੇ ਖੁਦ ਹੀ ਨੌਜਵਾਨ ਨੂੰ ਕਾਰ ਚੋਂ ਬਾਹਰ ਕੱਢਿਆ ਅਤੇ ਉਸ ਨੂੰ ਚੁੱਕ ਕੇ ਆਪਣੀ ਕਾਰ ਵਿਚ ਬਿਠਾ ਕੇ ਹਸਪਤਾਲ ਲੈ ਗਿਆ। ਸਮੇਂ ਸਿਰ ਮਦਦ ਮਿਲਣ ਨਾਲ ਨੌਜਵਾਨ ਦੀ ਜਾਨ ਬਚ ਗਈ। ਫਿਲਹਾਲ ਨੌਜਵਾਨ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਹਾਦਸਾ ਮੋਗਾ-ਬਠਿੰਡਾ ਰੋਡ 'ਤੇ ਦੇਰ ਰਾਤ ਵਾਪਰਿਆ। ਇੱਥੇ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ ਜਿਸ ਤੋਂ ਬਾਅਦ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਟੱਕਰ ਹੁੰਦੇ ਹੀ ਕਾਰ ਦਾ ਸੈਂਟਰਲ ਲਾਕ ਲੱਗਾ ਹੋਇਆ ਸੀ। ਇਸ ਕਾਰਨ ਦੋ ਨੌਜਵਾਨ ਕਾਰ ਦੇ ਅੰਦਰ ਹੀ ਫਸ ਗਏ। ਇੱਕ ਵਾਰ ਫਿਰ ਮਸੀਹਾ ਬਣਿਆ ਸੋਨੂੰ ਸੂਦ, ਬਚਾਈ ਨੌਜਵਾਨ ਦੀ ਜਾਨ, ਵੇਖੋ ਵੀਡੀਓ ਇਸ ਦੌਰਾਨ ਦੂਜੇ ਪਾਸੇ ਤੋਂ ਅਦਾਕਾਰ ਸੋਨੂੰ ਸੂਦ ਆ ਰਹੇ ਸੀ। ਹਾਦਸੇ ਨੂੰ ਦੇਖਦੇ ਹੀ ਉਨ੍ਹਾਂ ਨੇ ਤੁਰੰਤ ਆਪਣੇ ਕਾਫਲੇ ਨੂੰ ਰੋਕਿਆ। ਕਾਹਲੀ ਵਿੱਚ ਨੌਜਵਾਨ ਕਾਰ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ। ਸੋਨੂੰ ਸੂਦ ਨੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ। ਉਥੇ ਨੌਜਵਾਨਾਂ ਨੂੰ ਦਾਖਲ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੀ ਹੈ। ਸੋਨੂੰ ਸੂਦ ਖੁਦ ਆਪਣੀ ਭੈਣ ਲਈ ਪ੍ਰਚਾਰ ਕਰ ਰਹੇ ਹਨ। ਉਹ ਮੰਗਲਵਾਰ ਰਾਤ ਚੋਣ ਪ੍ਰਚਾਰ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ। ਕਾਫਲੇ ਵਿੱਚ ਸ਼ਾਮਲ ਚਾਚੇ ਨੇ ਦੱਸਿਆ ਕਿ ਜੇਕਰ ਸਮੇਂ ਸਿਰ ਨੌਜਵਾਨਾਂ ਦੀ ਮਦਦ ਨਾ ਮਿਲਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਉਨ੍ਹਾਂ ਦੱਸਿਆ ਕਿ ਸੈਂਟਰ ਲਾਕ ਹੋਣ ਕਾਰਨ ਨੌਜਵਾਨ ਕਾਰ 'ਚੋਂ ਬਾਹਰ ਨਹੀਂ ਨਿਕਲ ਸਕੇ। ਉਸ ਨੂੰ ਵੀ ਸੱਟ ਲੱਗੀ ਸੀ। ਇਸ ਕਾਰਨ ਉਹ ਕਿਸੇ ਨੂੰ ਮਦਦ ਲਈ ਬੁਲਾਉਣ ਤੋਂ ਵੀ ਅਸਮਰੱਥ ਸੀ। ਇੱਕ ਵਾਰ ਫਿਰ ਮਸੀਹਾ ਬਣਿਆ ਸੋਨੂੰ ਸੂਦ, ਬਚਾਈ ਨੌਜਵਾਨ ਦੀ ਜਾਨ, ਵੇਖੋ ਵੀਡੀਓ ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: ਇਸ ਘਟਨਾ ਤੋਂ ਬਾਅਦ ਮੋਗਾ 'ਚ ਇਕ ਵਾਰ ਫਿਰ ਸੋਨੂੰ ਸੂਦ ਦੇ ਇਸ ਕੰਮ ਦੀ ਤਾਰੀਫ ਹੋ ਰਹੀ ਹੈ। ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਮੋਗਾ ਵਿੱਚ ਸਮਾਜਿਕ ਕੰਮਾਂ ਵਿੱਚ ਸਰਗਰਮ ਹੈ। ਇੱਥੇ ਲੋਕ ਉਸ ਦੇ ਕੰਮ ਦੀ ਬਹੁਤ ਤਾਰੀਫ ਕਰਦੇ ਹਨ। ਇਸ ਦਾ ਫਾਇਦਾ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵੀ ਮਿਲ ਰਿਹਾ ਹੈ। ਇਥੇ ਪੜ੍ਹੋ ਹੋਰ ਖ਼ਬਰਾਂ: ਸਰਹੱਦ 'ਤੇ ਮੁੜ ਪਾਕਿਸਤਾਨੀ ਡਰੋਨ ਦੀ ਹਲਚਲ, BSF ਨੇ ਪਾਕਿ ਦੀਆਂ ਕੋਸ਼ਿਸ਼ਾਂ ਕੀਤੀਆਂ ਨਾਕਾਮ -PTC News

Related Post