ਸਟੇਟ ਬੈਂਕ ਆਫ ਇੰਡੀਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਕੀਤੀ ਭੇਂਟ
ਅੰਮ੍ਰਿਤਸਰ, 5 ਮਾਰਚ: ਸਟੇਟ ਬੈਂਕ ਆਫ ਇੰਡੀਆ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀ ਚਾਬੀਆਂ ਬੈਂਕ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਪਰਮਜੀਤ ਸਿੰਘ ਸਰੋਆ ਨੂੰ ਸੌਂਪੀਆਂ। [caption id="attachment_601501" align="alignnone"] ਸ੍ਰੀ ਹਰਿਮੰਦਰ ਸਾਹਿਬ ਨੂੰ ਪਾਲਕੀ ਸਾਹਿਬ ਵਾਲੀ ਬੱਸ ਭੇਂਟ ਕਰਨ ਮੌਕੇ ਸਟੇਟ ਬੈਂਕ ਆਫ ਇੰਡੀਆ ਦੇ ਸੀਜੀਐਮ ਅਨੂਕੁਲ ਭਟਨਾਗਰ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਮਹਿੰਦਰ ਸਿੰਘ ਆਹਲੀ, ਪਰਮਜੀਤ ਸਿੰਘ ਸਰੋਆ ਅਤੇ ਹੋਰ।[/caption] ਇਹ ਵੀ ਪੜ੍ਹੋ: ਸਿੱਖ ਨੌਜਵਾਨ ਨਾਲ ਕੁੱਟਮਾਰ ਦਾ ਸੱਚ ਆਇਆ ਸਾਹਮਣੇ; ਜਾਣੋ ਅਸਲ ਵਜ੍ਹਾ ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਮਾਨਵਤਾ ਦੇ ਸ਼ਰਧਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਸਤਿਕਾਰ ਭੇਂਟ ਕਰਦਿਆਂ ਸੇਵਾਵਾਂ ਅਰਪਤ ਕਰਦੇ ਹਨ। ਇਸੇ ਤਹਿਤ ਸਟੇਟ ਬੈਂਕ ਆਫ ਇੰਡੀਆ ਵੱਲੋਂ ਪਾਲਕੀ ਸਾਹਿਬ ਵਾਲੀ ਬੱਸ ਭੇਂਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬੈਂਕ ਵੱਲੋਂ ਕਈ ਸੇਵਾਵਾਂ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਬੱਸ ਭੇਂਟ ਕਰਨ ਮੌਕੇ ਸਟੇਟ ਬੈਂਕ ਆਫ ਇੰਡੀਆ ਦੇ ਸੀਜੀਐਮ ਅਨੂਕੁਲ ਭਟਨਾਗਰ, ਜੀਐਮ ਸੁਮਿਤ ਫਾਕਾ, ਡੀਜੀਐਮ ਕੋਸ਼ਿਲ ਕਿਸ਼ੋਰ ਸਿੰਘ, ਆਰਐਮ ਰਾਜੇਸ਼ ਕੁਮਾਰ ਗੁਪਤਾ ਅਤੇ ਗੋਲਡਨ ਟੈਂਪਲ ਕੰਪਲੈਕਸ ਬ੍ਰਾਂਚ ਦੇ ਮੈਨੇਜਰ ਨਰਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਗੱਲਬਾਤ ਕਰਦਿਆਂ ਸੀਜੀਐਮ ਅਨੂਕੁਲ ਭਟਨਾਗਰ ਨੇ ਕਿਹਾ ਕਿ ਸਟੇਟ ਆਫ ਇੰਡੀਆ ਵੱਲੋਂ ਹਮੇਸ਼ਾ ਹੀ ਗੁਰੂ ਘਰ ਪ੍ਰਤੀ ਵੱਡੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ ਅਤੇ ਇਥੋਂ ਪ੍ਰਾਪਤ ਆਸ਼ੀਰਵਾਦ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਬਖ਼ਸ਼ਦਾ ਹੈ। ਇਹ ਵੀ ਪੜ੍ਹੋ: ਮਰਹੂਮ ਅਦਾਕਾਰ ਦੀਪ ਸਿੱਧੂ ਦਾ ਆਖਰੀ ਗੀਤ 'ਲਾਹੌਰ' ਹੋਇਆ ਰਿਲੀਜ਼ ਇਸ ਮੌਕੇ ਮੀਤ ਸਕੱਤਰ ਸੁਖਬੀਰ ਸਿੰਘ, ਹਰਭਜਨ ਸਿੰਘ ਵਕਤਾ ਇੰਚਾਰਜ ਮੀਡੀਆ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ, ਇੰਚਾਰਜ ਗੱਡੀਆਂ ਨਿਰਮਲ ਸਿੰਘ ਸਮੇਤ ਸਟੇਟ ਬੈਂਕ ਆਫ ਇੰਡੀਆ ਦੇ ਅਧਿਕਾਰੀ ਮੌਜੂਦ ਸਨ। -PTC News