ਮਾਂ ਬੋਲੀ ਲਈ ਪਹਿਲਕਦਮੀ ; ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਪ੍ਰੀਖਿਆ ਲਾਜ਼ਮੀ ਕੀਤੀ
ਚੰਡੀਗੜ੍ਹ : ਸੂਬਾ ਸਰਕਾਰ ਨੇ ਮਾਂ ਬੋਲੀ ਲਈ ਵੱਡੀ ਪਹਿਲਕਦਮੀ ਕੀਤੀ ਹੈ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਨੇ ਹੁਣ ਗਰੁੱਪ ਸੀ ਤੇ ਗਰੁੱਪ ਡੀ ਦੀਆਂ ਅਸਾਮੀਆਂ ਲਈ ਵੀ ਪੰਜਾਬੀ ਲਾਜ਼ਮੀ ਕਰ ਦਿੱਤੀ ਹੈ। ਆਪਣੀ ਰਿਹਾਇਸ਼ ਉਤੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਵੱਲੋਂ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ।
ਮਤਲਬ ਉਮੀਦਵਾਰਾਂ ਲਈ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਵਿੱਚ ਘੱਟੋ-ਘੱਟ 50 ਫ਼ੀਸਦੀ ਅੰਕ ਪ੍ਰਾਪਤ ਕਰਨਾ ਵੀ ਲਾਜ਼ਮੀ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਨੇ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਕਿ ਭਰਤੀ ਲਈ ਅਪੀਅਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਭਰਤੀ ਪ੍ਰੀਖਿਆ ਤੋਂ ਪਹਿਲਾਂ ਪੰਜਾਬੀ ਯੋਗਤਾ ਦੀ ਪ੍ਰੀਖਿਆ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨੀ ਲਾਜ਼ਮੀ ਹੋਵੇਗੀ। ਇਸ ਪ੍ਰੀਖਿਆ ਤੋਂ ਬਿਨਾਂ ਗਰੁੱਪ ਸੀ ਅਤੇ ਡੀ ਵਿੱਚ ਨੌਕਰੀ ਨਹੀਂ ਮਿਲੇਗੀ।
ਇਹ ਵੀ ਪੜ੍ਹੋ : ਆਟੋ ਰਿਪੇਅਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ