ਪਰਾਲੀ ਦਾ ਪ੍ਰਦੂਸ਼ਣ : ਕਿਸਾਨ ਸਬਸਿਡੀ ਵਾਲੀ ਮਸ਼ੀਨਰੀ ਲਈ ਆਨਲਾਈਨ ਕਰ ਸਕਣਗੇ ਅਪਲਾਈ

By  Ravinder Singh July 29th 2022 12:07 PM -- Updated: July 29th 2022 01:26 PM

ਚੰਡੀਗੜ੍ਹ : ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਉਤੇ ਰੋਕ ਲਗਾਉਣ ਬਾਰੇ ਕੋਸ਼ਿਸ਼ਾਂ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਸਤੇ ਸਕੀਮ ਸ਼ੁਰੂ ਕੀਤੀ ਹੈ। ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾ ਕੇ ਪ੍ਰਦੂਸ਼ਣ ਨਾ ਫੈਲਾਓ। ਪਰਾਲੀ ਦਾ ਪ੍ਰਦੂਸ਼ਣ : ਕਿਸਾਨ ਸਬਸਿਡੀ ਵਾਲੀ ਮਸ਼ੀਨਰੀ ਲਈ ਆਨਲਾਈਨ ਕਰ ਸਕਣਗੇ ਅਪਲਾਈਸਗੋਂ ਭਗਵੰਤ ਮਾਨ ਸਰਕਾਰ ਦੀ ਸਬਸਿਡੀ ਸਕੀਮ ਦਾ ਲਾਭ ਉਠਾ ਕੇ ਪਰਾਲੀ ਦੀ ਸਮੱਸਿਆ ਨੂੰ ਦੂਰ ਕਰੋ ਤੇ ਅਸੀਂ ਪੋਰਟਲ ਸ਼ੁਰੂ ਕੀਤਾ ਹੈ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਖ਼ਤਮ ਕਰਨ ਵਾਲੀਆਂ ਮਸ਼ੀਨਾਂ ਉਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਵਾਤਾਵਰਣ ਪਲੀਤ ਹੋਣ ਤੋਂ ਵੀ ਬਚੇਗਾ। ਪਰਾਲੀ ਦਾ ਪ੍ਰਦੂਸ਼ਣ : ਕਿਸਾਨ ਸਬਸਿਡੀ ਵਾਲੀ ਮਸ਼ੀਨਰੀ ਲਈ ਆਨਲਾਈਨ ਕਰ ਸਕਣਗੇ ਅਪਲਾਈਇਸ ਸਕੀਮ ਤਹਿਤ ਆਨਲਾਈਨ ਅਪਲਾਈ ਕਰਨ ਲਈ ਪੋਰਟਲ ਲਾਂਚ ਕਰਦਿਆਂ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨਾਂ ਤੇ ਕਿਸਾਨ ਸਮੂਹਾਂ ਨੂੰ ਮਸ਼ੀਨਰੀ ਦੀ ਕੀਮਤ ਉਤੇ ਕ੍ਰਮਵਾਰ 50 ਫ਼ੀਸਦ ਤੇ 80 ਫ਼ੀਸਦ ਸਬਸਿਡੀ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਆਨਲਾਈਨ ਪੋਰਟਲ ਕਿਸਾਨਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਬਸਿਡੀ ਲਈ ਅਪਲਾਈ ਕਰਨ ਦੀ ਸਹੂਲਤ ਦੇਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਪਰਾਲੀ ਦੇ ਰੱਖ-ਰਖਾਵ ਲਈ ਮਸ਼ੀਨਰੀ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਇਹ ਮਸ਼ੀਨਰੀ ਸਬਸਿਡੀ ਉਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਵਿਆਪਕ ਪੋਰਟਲ ਹੈ ਜੋ ਸਬਸਿਡੀ ਦੀ ਵੰਡ ਲਈ ਅਰਜ਼ੀਆਂ ਜਮ੍ਹਾਂ ਕਰਨ/ਮਸ਼ੀਨਰੀ ਦੀ ਚੋਣ/ਪ੍ਰਵਾਨਗੀ ਜਾਰੀ ਕਰਨ ਤੋਂ ਲੈ ਕੇ ਸਾਰੇ ਪਹਿਲੂਆਂ ਨੂੰ ਕਵਰ ਕਰਦਾ ਹੈ। ਧਾਲੀਵਾਲੀ ਨੇ ਅੱਗੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਫ਼ਸਲੀ ਰਹਿੰਦ-ਖੂੰਹਦ ਉਪਕਰਨਾਂ ਦੀ ਉਪਲਬਧਤਾ ਵਧਾਉਣ ਵਿੱਚ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਇੱਛੁਕ ਕਿਸਾਨ ਸਬਸਿਡੀ ਦਾ ਲਾਭ ਲੈਣ ਲਈ 15 ਅਗਸਤ, 2022 ਤੱਕ ਆਪਣੀਆਂ ਅਰਜ਼ੀਆਂ ਪੋਰਟਲ ਉਤੇ ਜਮ੍ਹਾਂ ਕਰਵਾ ਸਕਦੇ ਹਨ। ਪਰਾਲੀ ਦਾ ਪ੍ਰਦੂਸ਼ਣ : ਕਿਸਾਨ ਸਬਸਿਡੀ ਵਾਲੀ ਮਸ਼ੀਨਰੀ ਲਈ ਆਨਲਾਈਨ ਕਰ ਸਕਣਗੇ ਅਪਲਾਈਖੇਤ ਵਿੱਚ ਹੀ ਤੇ ਖੇਤ ਤੋਂ ਬਾਹਰ ਪਰਾਲੀ ਦੇ ਪ੍ਰਬੰਧਨ ਲਈ ਉਪਕਰਨਾਂ ਦੀ ਉਪਲਬਧਤਾ ਵਧਣ ਨਾਲ ਹਵਾ ਪ੍ਰਦੂਸ਼ਣ ਘਟੇਗਾ ਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਜਿਸ ਦੇ ਸਿੱਟੇ ਵਜੋਂ ਖਾਦਾਂ ਦੀ ਲੋੜ ਘਟੇਗੀ ਅਤੇ ਖੇਤਾਂ ਵਿੱਚ ਲਾਭਦਾਇਕ ਸੂਖਮ ਜੀਵਾਣੂਆਂ ਦੀ ਗਿਣਤੀ ਵਧੇਗੀ। ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰਨ ਤਾਂ ਜੋ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਖ਼ਤਮ ਕੀਤਾ ਜਾ ਸਕੇ। ਇਹ ਵੀ ਪੜ੍ਹੋ : ਟੇਕਆਫ ਤੋਂ ਠੀਕ ਪਹਿਲਾਂ ਰਨਵੇ ਤੋਂ ਫਿਸਲਿਆ 'IndiGo' ਜਹਾਜ਼, ਉਡਾਣ ਹੋਈ ਰੱਦ

Related Post