ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ, ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਨੂੰ ਲੈ ਕੇ ਕਹੀ ਇਹ ਵੱਡੀ ਗੱਲ

By  Pardeep Singh February 5th 2022 04:07 PM -- Updated: February 5th 2022 04:11 PM

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ ਆਪਣੇ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਗੁਰਿੰਦਰ ਸਿੰਘ ਰਿਸ਼ੀ ਅਤੇ ਮਨਜੀਤ ਸਿੰਘ ਵੇਰਕਾ ਹਜਾਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ  ਸ਼ਾਮਿਲ ਹੋ ਗਏ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਉਸੇ ਇਲਾਕੇ ਵਿੱਚ ਅੱਜ ਅਸੀਂ ਜਦੋਂ ਤਾਂ ਉਨ੍ਹਾਂ ਲੋਕਾਂ ਵੱਲੋਂ ਸਾਡਾ ਸਵਾਗਤ ਕੀਤਾ ਗਿਆ।ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਨੇ ਚੰਨੀ ਸਰਕਾਰ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਚੰਨੀ ਸਰਕਾਰ ਰੇਤ ਦੀ ਗੈਰ ਕਾਨੂੰਨੀ ਮਾਇਨਿੰਗ ਕਰਕੇ ਪੰਜਾਬ ਦਾ ਸਰਕਾਰੀ ਖ਼ਜਾਨੇ ਦੀ ਲੁੱਟ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਸਿਆਣੇ ਹਨ ਉਹ ਸਭ ਕੁਝ ਜਾਣਦੇ ਹਨ ਕਿ ਪੰਜਾਬ ਦੇ ਹਿੱਤ ਲਈ ਕਿਹੜੀ ਪਾਰਟੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਗੁਰਿੰਦਰ ਸਿੰਘ ਰਿਸ਼ੀ ਦਾ ਕਹਿਣਾ ਹੈ ਕਿ ਕਾਂਗਰਸ ਦੀਆਂ ਮਾਰੂ ਨੀਤੀਆਂ ਨੂੰ ਵੇਖਦੇ ਹੋਏ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਅਜਿਹੀ ਪਾਰਟੀ ਹੈ ਜਿੱਥੇ ਹਰ ਵਰਕਰ ਦਾ ਸਤਿਕਾਰ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਸਫਲਤਾ ਉਦੋਂ ਮਿਲੀ ਜਦੋਂ ਸੰਯੁਕਤ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ। ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਮੱਖਣ ਸਿੰਘ ਨੰਗਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਖਣ ਸਿੰਘ ਨੰਗਲ ਦਾ ਸਵਾਗਤ ਕੀਤਾ। ਇਹ ਵੀ ਪੜ੍ਹੋ:ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੋਵੇਗਾ ਰੁਟੀਨ ਚੈੱਕਅਪ -PTC News

Related Post