ਕਾਂਗਰਸ ਪਾਰਟੀ ਵੱਲੋਂ ਸਿੱਖ ਸ਼ਬਦਾਵਲੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

By  Riya Bawa February 2nd 2022 02:37 PM -- Updated: February 2nd 2022 02:40 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ ਲਈ ਸਿੱਖ ਅਰਦਾਸ ਦੀਆਂ ਆਖ਼ਰੀ ਸਤਰਾਂ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜ ਮਰੋੜ ਕੇ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ’ ਵਜੋਂ ਵਰਤਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਚੋਣ ਕਮਿਸ਼ਨਰ ਪਾਸ ਲਿਖਤੀ ਸ਼ਿਕਾਇਤ ਭੇਜੀ ਗਈ ਹੈ। ਪੰਜਾਬ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਇਹ ਘਿਨੌਣੀ ਹਰਕਤ ਕੀਤੀ ਹੈ, ਜਿਸ ਦਾ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਹੈ। ਦੱਸਣਯੋਗ ਹੈ ਕਿ ਕਾਂਗਰਸ ਨੇ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਥਾਂ-ਥਾਂ ਲਗਾਏ ਆਪਣੇ ਹੋਰਡਿੰਗ ਬੋਰਡਾਂ ’ਤੇ ਛਪਵਾਇਆ ਹੈ ਅਤੇ ਅੱਜ ਆਪਣੇ ਟਵਿੱਟਰ ਖਾਤੇ ’ਤੇ ਵੀ ਪੋਸਟ ਕੀਤਾ ਹੈ। Harjinder Singh Dhami likely to be 46th SGPC president ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਦੀ ਇਸ ਹਰਕਤ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਅਰਦਾਸ ਦੇ ਇਹ ਸ਼ਬਦ ਹਰ ਸਿੱਖ ਦੇ ਹਿਰਦੇ ਵਿਚ ਵਸੇ ਹੋਏ ਹਨ, ਜਦਕਿ ਕਾਂਗਰਸ ਨੇ ਇਨ੍ਹਾਂ ਨੂੰ ਬਦਲ ਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਵਰਤਣ ਨਾਲ ਸਿੱਖ ਸਮਾਜ ਅੰਦਰ ਭਾਰੀ ਰੋਸ ਪੈਦਾ ਹੋਇਆ ਹੈ ਅਤੇ ਇਸ ਨੂੰ ਲੈ ਕੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਨੂੰ ਸੰਗਤ ਦੇ ਇਤਰਾਜ਼ ਮਿਲ ਰਹੇ ਹਨ। ਇਥੇ ਪੜ੍ਹੋ ਹੋਰ ਖ਼ਬਰਾਂ: ਮੂੰਗਫਲੀ ਵੇਚਣ ਵਾਲੇ ਦਾ ਗਾਇਆ ਗੀਤ 'ਕੱਚਾ ਬਦਾਮ' ਇੰਸਟਾਗ੍ਰਾਮ 'ਤੇ ਬਣਿਆ TRENDING ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਇਸ ਸਬੰਧ ਵਿਚ ਸ਼ਿਕਾਇਤ ਭੇਜ ਕੇ ਅਪੀਲ ਕੀਤੀ ਗਈ ਹੈ ਕਿ ਕਾਂਗਰਸ ਦੀ ਇਸ ਹਰਕਤ ਦਾ ਸਖ਼ਤ ਨੋਟਿਸ ਲਿਆ ਜਾਵੇ ਅਤੇ ਇਸ ਨੂੰ ਤੁਰੰਤ ਵਾਪਸ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਾਂਗਰਸ ਵੱਲੋਂ ਲਗਾਏ ਗਏ ਹੋਰਡਿੰਗ ਬੋਰਡ ਹਟਾਉਣ ਅਤੇ ਜਨਤਕ ਮੁਆਫ਼ੀ ਮੰਗਵਾਉਣ ਲਈ ਕਾਰਵਾਈ ਕਰਨ ਲਈ ਵੀ ਚੋਣ ਕਮਿਸ਼ਨਰ ਨੂੰ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਨੇ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੀ ਸ਼ਬਦਾਵਲੀ ਨੂੰ ਰਾਜਸੀ ਅਤੇ ਨਿੱਜੀ ਹਿੱਤਾਂ ਲਈ ਵਰਤਣ ਦਾ ਕਿਸੇ ਨੂੰ ਹੱਕ ਨਹੀਂ ਹੈ। Advocate Harjinder Singh Dhami is new SGPC president; know more ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News

Related Post