ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ : ਐਡਵੋਕੇਟ ਧਾਮੀ

By  Ravinder Singh July 8th 2022 04:28 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਵਿੱਚ ਵਾਪਰੇ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਵਕਾਲਤ ਕਰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਸਾਲ 2015 ਵਿਚ ਹੋਈ ਬੇਅਦਬੀ ਦੀ ਘਟਨਾ ਦੇ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਅਦਾਲਤ ਵੱਲੋਂ ਸਜ਼ਾ ਦੇਣ ਦਾ ਸਵਾਗਤ ਕੀਤਾ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ : ਐਡਵੋਕੇਟ ਧਾਮੀਉਂਝ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਸੰਗੀਨ ਜ਼ੁਰਮ ਵਿੱਚ ਸ਼ਾਮਲ ਲੋਕਾਂ ਨੂੰ ਉਮਰ ਕੈਦ ਵਰਗੀਆਂ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਅਜਿਹਾ ਕਰਨ ਦੀ ਕਿਸੇ ਦੀ ਹਿੰਮਤ ਨਾ ਪਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਮੱਲਕੇ ਵਿੱਚ ਹੋਈ ਬੇਅਦਬੀ ਮਾਮਲੇ ਵਿਚ ਡੇਰਾ ਸਿਰਸਾ ਨਾਲ ਸਬੰਧਤ ਲੋਕਾਂ ਦੀ ਭੂਮਿਕਾ ਸਪੱਸ਼ਟ ਹੋਈ ਹੈ ਅਤੇ ਇਸੇ ਤਰ੍ਹਾਂ ਹੀ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਬੇਅਦਬੀ ਵਿਚ ਵੀ ਸਿੱਟ ਦੀ ਰਿਪੋਰਟ ਨੇ ਡੇਰਾ ਸਿਰਸਾ ਮੁਖੀ ਤੇ ਉਸ ਦੇ ਪੈਰੋਕਾਰਾਂ ਨੂੰ ਨੰਗਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਅਨੁਸਾਰ ਡੇਰਾ ਸਿਰਸਾ ਮੁਖੀ ਖਿਲਾਫ ਵੀ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ : ਐਡਵੋਕੇਟ ਧਾਮੀਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਕਾਰਵਾਈ ਅੱਗੇ ਵਧਾਉਣੀ ਚਾਹੀਦੀ ਹੈ, ਤਾਂ ਜੋ ਸਿੱਖ ਸੰਗਤਾਂ ਨੂੰ ਇਨਸਾਫ ਮਿਲ ਸਕੇ। ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ : ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ ਜਲਦ ਮਿਲਣਾ ਚਾਹੀਦਾ ਹੈ ਅਤੇ ਸਜ਼ਾਵਾਂ ਵੀ ਮਿਸਾਲੀ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੋਗਾ ਅਦਾਲਤ ਨੇ ਬੇਅਦਬੀ ਦੇ ਤਿੰਨ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਚੱਲ ਰਹੀਆਂ ਹਨ। ਇਹ ਵੀ ਪੜ੍ਹੋ : ਪਨਗ੍ਰੇਨ ਦੇ ਗੁਦਾਮ 'ਚੋਂ ਗਾਇਬ ਹੋਈ 6043 ਕੁਇੰਟਲ ਕਣਕ

Related Post