ਕਣਕ ਦੀ ਖਰੀਦ ਲਈ ਰਾਜ ਸਰਕਾਰ ਵੱਲੋਂ ਪੁਖਤਾ ਪ੍ਰਬੰਧ - ਕੁਲਦੀਪ ਸਿੰਘ ਧਾਲੀਵਾਲ

By  Riya Bawa April 11th 2022 04:36 PM

ਅੰਮ੍ਰਿਤਸਰ: ਸੂਬੇ ਭਰ 'ਚ ਕਣਕ ਦੀ ਆਮਦ ਨੂੰ ਲੈ ਕੇ ਰਾਜ ਸਰਕਾਰ ਨੇ ਪੁਖਤਾ ਪ੍ਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਗਤਾਂ ਵਾਲਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਕੀਤਾ। ਉਨ੍ਹਾਂ ਦੱਸਿਆ ਕਿ ਹਰੇਕ ਮੰਡੀ ਜਿੱਥੇ ਕੋਈ ਵੀ ਕਿਸਾਨ ਆਪਣੀ ਫ਼ਸਲ ਲੈ ਕੇ ਆਇਆ ਹੈ, ਉਸ ਦੀ ਸਮੇਂ ਸਿਰ ਖ਼ਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨਾ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਪ੍ਰਬੰਧ ਢੁਕਵੇਂ ਹਨ। ਉਨ੍ਹਾਂ ਕਿਹਾ ਕਿ ਮਾਝੇ ਵਿੱਚ ਕਣਕ ਦੇਰੀ ਨਾਲ ਆਉਂਦੀ ਹੈ ਪਰ ਸੂਬੇ ਭਰ ਵਿੱਚ 5.5 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 4.3 ਲੱਖ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਵੀ ਮੰਡੀਆਂ ਵਿੱਚ 2.6 ਲੱਖ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਮੰਡੀਆਂ ਵਿੱਚ ਕਣਕ ਦੀ ਸਫ਼ਾਈ ਉਪਰੰਤ ਖਰੀਦ ਆਮਦ ਵਾਲੇ ਦਿਨ ਹੀ ਕੀਤੀ ਜਾ ਰਹੀ ਹੈ। kuldeep ਇਹ ਵੀ ਪੜ੍ਹੋਮਹਿੰਗਾਈ ਨੇ ਵਿਗਾੜਿਆ ਲੋਕਾਂ ਦਾ ਬਜਟ, ਸੇਬ ਤੋਂ ਮਹਿੰਗਾ ਹੋਇਆ ਨਿੰਬੂ ਢੋਆ-ਢੁਆਈ ਦੀਆਂ ਸਹੂਲਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਖਰੀਦ ਦੇ 72 ਘੰਟਿਆਂ ਦੇ ਅੰਦਰ ਕਣਕ ਦੀ ਲਿਫਟਿੰਗ ਦਾ ਮਾਪਦੰਡ ਤੈਅ ਕੀਤਾ ਹੈ। ਜਦੋਂ ਕਿ ਰਾਜ ਦੀਆਂ ਏਜੰਸੀਆਂ ਨੇ 7 ਅਪ੍ਰੈਲ ਭਾਵ 72 ਘੰਟੇ ਪਹਿਲਾਂ 26,872 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਸੀ, ਜਦਕਿ ਮੰਡੀਆਂ ਵਿੱਚੋਂ 67,449 ਮੀਟਰਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ ਨਾਲੋ ਨਾਲ ਭੁਗਤਾਨ ਕਰਨ ਦੇ ਪ੍ਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਦੇ ਪ੍ਰਬੰਧਕੀ ਡਾਇਰੈਕਟਰਾਂ ਨੂੰ ਸੋਮਵਾਰ ਤੋਂ ਮੰਡੀਆਂ ਦਾ ਦੌਰਾ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਵਿਧਾਇਕ ਸ ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਡੀ ਐਫ ਐਸ ਸੀ ਸੁਖਵਿੰਦਰ ਸਿੰਘ ਗਿਲ, ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਕਣਕ ਦੀ ਖਰੀਦ ਲਈ ਰਾਜ ਸਰਕਾਰ ਵੱਲੋਂ ਪੁਖਤਾ ਪ੍ਬੰਧ - ਧਾਲੀਵਾਲ -PTC News

Related Post