ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਨੇ ਰੋਕੀ ਆਵਾਜਾਈ
ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਨੇ ਜਲੰਧਰ ਵਿੱਚ ਜਾਮ ਲਗਾ ਦਿੱਤਾ। ਰੋਸ ਵਜੋਂ ਜਲੰਧਰ ਖ਼ਾਲਸਾ ਕਾਲਜ ਦੇ ਬਾਹਰ ਵਿਦਿਆਰਥੀਆਂ ਨੇ ਲਾਇਆ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਲੰਧਰ ਵਿੱਚ ਆਉਣ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਹੋਈ ਪ੍ਰਭਾਵਿਤ। ਜਲੰਧਰ ਵਿਚ ਦਾਖ਼ਲ ਹੋਣ ਵਾਲੇ ਵਾਹਨ ਲੰਮੇ ਜਾਮ ਵਿੱਚ ਫਸ ਗਏ। ਇਸ ਦੌਰਾਨ ਪੁਲਿਸ ਨੇ ਪੁੱਜ ਕੇ ਵਾਹਨਾਂ ਨੂੰ ਬਦਲਵੇਂ ਰੂਟਾਂ ਰਾਹੀਂ ਕਢਵਾਉਣ ਦੀ ਕੋਸ਼ਿਸ਼ ਕੀਤੀ। ਹਾਈਵੇ ਉਤੇ ਲੰਮਾ ਜਾਮ ਲੱਗ ਗਿਆ। ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਾੜਿਆ ਪੁਤਲਾ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਮਿਲਣ ਕਾਰਨ ਹਾਈਵੇ ਉਤੇ ਧਰਨਾ ਲਗਾ ਦਿੱਤਾ। ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨ ਦੀ ਮੰਗੀ ਕੀਤੀ ਹੈ ਨਹੀਂ ਤਾਂ ਉਹ ਹੋਰ ਸੰਘਰਸ਼ ਤਿੱਖਾ ਕਰਨਗੇ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਹੋਰਨਾਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੀ ਸਿਰਫ਼ ਭਰੋਸੇ ਹੀ ਦਿੱਤੇ ਗਏ ਹਨ। ਵਜ਼ੀਫੇ ਨਾਲ ਸਬੰਧਤ ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਨ ਵੱਲ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ਕਾਰਨ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਆਉਣਾ ਪਿਆ ਹੈ। ਵਿਦਿਆਰਥੀ ਸੰਘਰਸ਼ ਮੋਰਚਾ ਦੇ ਦੀਪਕ ਬਾਲੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵੀ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਗੱਲ ਕੀਤੀ ਸੀ ਪਰ ਹੋਇਆ ਕੁਝ ਨਹੀਂ। ਹੁਣ ਵਿਦਿਆਰਥੀਆਂ ਦੇ ਸੰਘਰਸ਼ ਨੂੰ ਦੇਖਦਿਆਂ ਡੀਸੀ ਘਨਸ਼ਿਆਮ ਥੋਰੀ ਵੱਲੋਂ ਵਿਦਿਆਰਥੀ ਜਥੇਬੰਦੀ ਦੀ ਤੁਰੰਤ ਮੀਟਿੰਗ ਸੱਦੀ ਗਈ ਹੈ। ਇਸ ਕਾਰਨ ਵਿਦਿਆਰਥੀ ਜਥੇਬੰਦੀਆਂ ਵੱਲੋਂ ਲਾਇਆ ਗਿਆ ਜਾਮ ਹਟਾ ਦਿੱਤਾ ਗਿਆ। ਵਿਦਿਆਰਥੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਡੀਸੀ ਨਾਲ ਮੀਟਿੰਗ ਕਰ ਕੇ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਬੀਐੱਸਐੱਫ ਚੌਕ ’ਚ ਧਰਨਾ ਦੇਣ ਤੋਂ ਪਿੱਛੇ ਨਹੀਂ ਹਟਣਗੇ। ਇਹ ਵੀ ਪੜ੍ਹੋ : ਖਾਲਿਸਤਾਨ ਮੁਰਦਾਬਾਦ ਦੇ ਨਾਆਰਿਆਂ ਖਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ