ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ, ਜਾਣੋ ਕਾਰਨ

By  Ravinder Singh April 18th 2022 06:34 PM

ਅੰਮ੍ਰਿਤਸਰ : ਦੋ ਸਾਲ ਪਹਿਲਾਂ ਵਿਦੇਸ਼ ਵਿੱਚ ਜਾ ਕੇ ਪੜ੍ਹਨ ਲਈ ਫੀਸ ਭਰਨ ਦੇ ਬਾਵਜੂਦ ਅਜੇ ਤੱਕ ਵੀਜ਼ਾ ਨਾ ਲੱਗਣ ਅਤੇ ਵਿਦੇਸ਼ ਨਾ ਭੇਜੇ ਜਾਣ ਕਾਰਨ ਅੰਮ੍ਰਿਤਸਰ ਵਿੱਚ ਵਿਦਿਆਰਥੀਆਂ ਵੱਲੋਂ ਇੱਕ ਇਮੀਗ੍ਰੇਸ਼ਨ ਕੰਪਨੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਇਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ, ਜਾਣੋ ਕਾਰਨਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਇਕ ਬੱਚੇ ਸਾਹਿਲ ਪ੍ਰੀਤ ਨੇ ਵਿਦੇਸ਼ ਵਿੱਚ ਪੜ੍ਹਨ ਲਈ 10 ਲੱਖ ਰੁਪਏ ਜਮ੍ਹਾਂ ਕਰਵਾ ਦਿੱਤੇ ਸਨ। ਪਰ ਹੁਣ ਕਾਲਜ ਨੇ ਆਪਣੇ ਆਪ ਨੂੰ ਦੀਵਾਲੀਆ ਘੋਸ਼ਿਤ ਕਰ ਦਿੱਤਾ ਹੈ, ਜਿਸ ਤੋਂ ਬਾਅਦ ਬੱਚੇ ਇਮੀਗ੍ਰੇਸ਼ਨ ਕੰਪਨੀ ਦਾ ਵਿਰੋਧ ਕਰ ਰਹੇ ਹਨ। ਬੱਚੇ ਦਾ ਕਹਿਣਾ ਹੈ ਕਿ ਉਸ ਨੇ ਫੀਸ ਜਮ੍ਹਾਂ ਕਰਵਾਈ ਅਤੇ ਫਿਰ ਵੀ ਉਸਦਾ ਵੀਜ਼ਾ ਨਹੀਂ ਆਇਆ। ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ, ਜਾਣੋ ਕਾਰਨਬਾਅਦ ਵਿੱਚ ਹੁਣ ਕੰਪਨੀ ਨੇ ਖੁਦ ਨੂੰ ਦੀਵਾਲੀਆ ਘੋਸ਼ਿਤ ਕਰ ਦਿੱਤਾ ਹੈ। ਮਾਪਿਆ ਨੇ ਕਿਹਾ ਸਾਰੀ ਜ਼ਿੰਦਗੀ ਦੀ ਕਮਾਈ ਲਗਾ ਕੇ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਫੀਸ ਭਰੀ। ਇਸ ਸਭ ਦੇ ਬਾਵਜੂਦ ਉਨ੍ਹਾਂ ਦਾ ਪੈਸਾ ਵੀ ਵਾਪਸ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਮੀਗ੍ਰੇਸ਼ਨ ਕੰਪਨੀ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਤੱਕ ਉਨ੍ਹਾਂ ਨੂੰ ਫੀਸਾਂ ਵਾਪਸ ਨਹੀਂ ਮਿਲ ਜਾਂਦੀਆਂ, ਉਦੋਂ ਤੱਕ ਉਹ ਇਸੇ ਤਰ੍ਹਾਂ ਪ੍ਰਦਰਸ਼ਨ ਕਰਦੇ ਰਹਿਣਗੇ। ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ, ਜਾਣੋ ਕਾਰਨਇਮੀਗ੍ਰੇਸ਼ਨ ਕੰਪਨੀ ਦੇ ਅਧਿਕਾਰੀ ਜੈਸਮੀਨ ਸਿੰਘ ਨੇ ਦੱਸਿਆ ਕਿ ਕੰਪਨੀ ਲੋਕਾਂ ਨੂੰ ਸਲਾਹ ਦਿੰਦੀ ਹੈ ਤੇ ਬੱਚੇ ਖੁਦ ਹੀ ਕਾਲਜਾਂ ਨੂੰ ਫੀਸ ਅਦਾ ਕਰਦੇ ਹਨ। ਇਸ ਤੋਂ ਬਾਅਦ ਕਾਲਜ ਦੀਵਾਲੀਆ ਹੋ ਗਿਆ। ਅਦਾਲਤ 'ਚ ਕੇਸ ਚੱਲ ਰਿਹਾ ਹੈ ਪਰ ਇੱਥੇ ਬੱਚੇ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਬੱਚਿਆਂ ਲਈ ਹੋਰ ਆਫਰ ਲੈ ਕੇ ਆਏ ਹਨ ਤਾਂ ਜੋ ਬੱਚਿਆਂ ਦਾ ਭਵਿੱਖ ਖਰਾਬ ਨਾ ਹੋਵੇ ਅਤੇ ਉਹ ਕਿਸੇ ਹੋਰ ਕਾਲਜ 'ਚ ਦਾਖਲਾ ਲੈ ਸਕਣ। ਇਸ ਵਿੱਚ ਉਹ ਬੱਚਿਆਂ ਨੂੰ ਰਿਆਇਤ ਦੇਣ ਲਈ ਤਿਆਰ ਹਨ। ਇਹ ਵੀ ਪੜ੍ਹੋ : ਭਾਕਿਯੂ ਨੇ 'ਐਮਐਸਪੀ ਗਰੰਟੀ ਹਫ਼ਤੇ' ਤਹਿਤ ਡੀਸੀ ਦਫਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

Related Post