ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਮੁੜ ਚੌਕਸ ਹੋ ਗਿਆ ਹੈ ਤੇ ਕੋਰੋਨਾ ਸਬੰਧੀ ਪਾਬੰਦੀਆਂ ਵਾਲੀ ਲਾਗੂ ਕਰ ਦਿੱਤੀਆਂ ਹਨ। ਇਸ ਸਬੰਧੀ ਅੱਝ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਯੂਟੀ ਪ੍ਰਸ਼ਾਸਨ ਦੇ ਸਕੱਤਰ ਸਿਹਤ ਨਾਲ ਕੋਵਿਡ ਲਾਗ ਦੀ ਪਾਜ਼ੇਟਿਵ ਦਰ ਤੇ ਟੀਕਾਕਰਨ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਸਮੀਖਿਆ ਕੀਤੀ। ਸਮੀਖਿਆ ਦੌਰਾਨ ਸਕੱਤਰ ਸਿਹਤ ਨੇ ਦੱਸਿਆ ਕਿ ਰੋਜ਼ਾਨਾ ਕੋਰੋਨਾ ਪਾਜ਼ੇਟਿਵ ਮਾਮਲੇ ਆਮ ਤੌਰ 'ਤੇ 10 ਤੋਂ 12 ਹੁੰਦੇ ਹਨ ਅਤੇ ਹਫਤਾਵਾਰੀ ਪਾਜ਼ੇਟਿਵਿਟੀ ਦਰ 01.00% ਤੋਂ ਘੱਟ ਹੈ। ਪਹਿਲੀ ਖ਼ੁਰਾਕ ਨਾਲ 15 ਸਾਲ ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵੈਕਸਿਨ ਟੀਕਾਕਰਨ ਲਗਭਗ 98% ਹੈ। ਪਹਿਲੀ ਖ਼ੁਰਾਕ ਨਾਲ 12 ਸਾਲ ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਰਬੀਵੈਕਸ ਟੀਕਾਕਰਨ ਲਗਭਗ 60% ਹੈ। ਯੂਟੀ ਚੰਡੀਗੜ੍ਹ ਵਿੱਚ ਮੌਜੂਦਾ ਪਾਜ਼ੇਟਿਵਿਟੀ ਦਰ ਤੇ ਕੋਵਿਡ ਟੀਕਾਕਰਨ ਦੀ ਸਥਿਤੀ ਉਤੇ ਵਿਚਾਰ ਕਰਨ ਤੋਂ ਬਾਅਦ ਪ੍ਰਸ਼ਾਸਕ ਦੇ ਸਲਾਹਕਾਰ ਨੇ ਫ਼ੈਸਲਾ ਕੀਤਾ ਕਿ 12 ਸਾਲ ਤੋਂ 18 ਸਾਲ ਦੀ ਉਮਰ ਸਮੂਹ ਦੇ ਟੀਕਾਕਰਨ ਤੋਂ ਵਾਂਝੇ ਵਿਦਿਆਰਥੀਆਂ ਨੂੰ ਸਰੀਰਕ ਮੋਡ ਵਿੱਚ ਕਲਾਸਾਂ ਵਿੱਚ ਹਾਜ਼ਰ ਹੋਣ ਤੋਂ ਸੀਮਤ ਕਰਨ ਦਾ ਫ਼ੈਸਲਾ ਅਗਲੇ ਹੁਕਮਾਂ ਤੱਕ ਮੁਲਤਵੀ ਰੱਖਿਆ ਜਾਵੇਗਾ। ਪ੍ਰਸ਼ਾਸਕ ਯੂਟੀ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਨਾਗਰਿਕਾਂ ਨੂੰ ਜਾਗਰੂਕ ਕਰਨਾ ਤੇ ਸੂਚਿਤ ਕਰਨਾ ਪ੍ਰਸ਼ਾਸਨ ਦਾ ਫਰਜ਼ ਹੈ। ਉਸ ਨੇ ਯੂਟੀ ਚੰਡੀਗੜ੍ਹ ਦੇ ਸਾਰੇ ਅਧਿਆਪਕਾਂ ਨੂੰ ਦੁਬਾਰਾ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਕੋਵਿਡ ਟੀਕਾਕਰਨ ਬਾਰੇ ਜਾਗਰੂਕ ਕਰਨ। ਉਨ੍ਹਾਂ ਸਮੂਹ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਕੋਵਿਡ ਤੋਂ ਬਚਾਅ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਹ ਵੀ ਪੜ੍ਹੋ : ਬਿਜਲਈ ਸਕੂਟੀ ਨੂੰ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਹੋਇਆ ਸੁਆਹ