ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਮਤਲਬ 9 ਜੁਲਾਈ ਨੂੰ ਆਪਣਾ 60ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਢੇਰ ਸਾਰੀਆਂ ਮੁਬਾਰਕਾਂ ਵੀ ਮਿਲ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਆਪਣਾ ਜਨਮ ਦਿਨ ਕਸੌਲੀ ਵਿੱਚ ਆਪਣੇ ਪਰਿਵਾਰ ਨਾਲ ਮਨਾ ਰਹੇ ਹਨ। ਸੁਖਬੀਰ ਬਾਦਲ ਨੇ ਆਪਣੇ ਪੁਰਾਣੇ ਸਕੂਲ ਦਾ ਵੀ ਦੌਰਾ ਕੀਤਾ ਅਤੇ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ।
ਸਾਬਕਾ ਕੇਂਦਰੀ ਮੰਤਰੀ ਤੇ ਪਤਨੀ ਹਰਸਿਮਰਤ ਕੌਰ ਬਾਦਲ ਨੇ ਵੀ ਸੁਖਬੀਰ ਬਾਦਲ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ 60ਵੇਂ ਜਨਮ ਦਿਨ ਦੀਆਂ ਮੁਬਾਰਕਾਂ ਸੁਖਬੀਰ ਜੀ! ਅਰਦਾਸ ਕਰਦੇ ਹਾਂ ਕਿ ਗੁਰੂ ਸਹਿਬ ਦਾ ਮਹਿਰ ਭਰਿਆ ਹੱਥ ਤੁਹਾਡੇ ’ਤੇ ਬਣਿਆ ਰਹੇ ਅਤੇ ਆਪ ਜੀ ’ਤੇ ਅਪਾਰ ਬਖਸ਼ਿਸ਼ਾਂ ਬਖਸ਼ਣ।
ਬਾਦਲ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ ਉਤੇ ਸੁਖਬੀਰ ਬਾਦਲ ਲਈ ਵਧਾਈ ਸੰਦੇਸ਼ ਲਿਖਿਆ ਗਿਆ। "ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਨੂੰ ਸਮੁੱਚੇ ਪਾਰਟੀ ਕੇਡਰ ਵੱਲੋਂ ਜਨਮ ਦਿਨ ਦੀ ਲੱਖ-ਲੱਖ ਵਧਾਈ। ਇਕਬਾਲ ਸਿੰਘ ਝੂੰਦਾਂ ਨੇ ਟਵੀਟ ਕਰ ਬਾਦਲ ਨੂੰ ਜਨਮਦਿਨ ਦੀ ਵਧਾਈ ਦਿੱਤੀ।
ਉਨ੍ਹਾਂ ਲਿਖਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਲੱਖ-ਲੱਖ ਮੁਬਾਰਕਾਂ। ਗੁਰੂ ਮਹਾਰਾਜ ਅੱਗੇ ਤੁਹਾਡੀ ਚੰਗੀ ਸਿਹਤ, ਲੰਬੀ ਉਮਰ ਅਤੇ ਤਰੱਕੀ ਲਈ ਕਾਮਨਾ ਕਰਦੇ ਹਾਂ।" ਸੁਖਬੀਰ ਸਿੰਘ ਦਾ ਜਨਮ 9 ਜੁਲਾਈ 1962 ਨੂੰ ਫ਼ਰੀਦਕੋਟ ਵਿਖੇ ਹੋਇਆ ਸੀ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਦ ਲਾਅਰੈਂਸ ਸਕੂਲ, ਸਨਾਵਰ ਤੋਂ ਪ੍ਰਾਪਤ ਕੀਤੀ ਹੈ।
ਇਸ ਤੋਂ ਬਾਅਦ ਉਨ੍ਹਾਂ ਨੇ 1980 ਤੋਂ 1984 ਵਿਚਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਆਪਣੀ ਅਰਥ-ਸ਼ਾਸ਼ਤਰ ਦੀ ਮਾਸਟਰ ਡਿਗਰੀ ਹਾਸਿਲ ਕੀਤੀ ਅਤੇ ਐੱਮ.ਬੀ.ਏ. ਦੀ ਡਿਗਰੀ ਅਮਰੀਕਾ ਦੀ ਲਾਸ ਏਂਜਲਸ ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਸਿਆਸਤ ਵਿੱਚ ਸ਼ੁਰੂਆਤ ਕੀਤੀ।
ਇਹ ਵੀ ਪੜ੍ਹੋ : ਖੰਡੋਲੀ 'ਚ ਅਗ਼ਵਾ ਹੋਏ ਬੱਚੇ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ