ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
ਉਨ੍ਹਾਂ ਨੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਚੋਣਾਂ ਦੇ ਨਤੀਜਿਆ ਤੋਂ ਇਕ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਐਗਜਿਟ ਪੋਲ ਬੈਨ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸਰਕਾਰਾਂ ਸਰਕਾਰੀ ਰੁਪਏ ਖਰਚਾ ਕਰਕੇ ਐਡ ਕਰਨਾ ਚਾਹੁੰਦੀ ਹੈ ਜਿਵੇ ਆਮ ਆਦਮੀ ਪਾਰਟੀ ਨੇ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਤੇ ਬਸਪਾ ਆਪਣੇ ਦਮ ਉੱਤੇ ਸਰਕਾਰ ਬਣਾਏਗੀ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਸਰਵੇ ਅਨੁਸਾਰ ਸਾਰ ਅਸੀ ਜਿੱਤ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਚੰਨੀ ਹੁਣ ਡਰਾਮੇ ਬੰਦ ਕਰ ਦੇਵੇ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦੀ ਵੱਡੀ ਜਿੰਮੇਵਾਰੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਯੂਕਰੇਨ ਵਿੱਚ ਫਸੇ ਪੰਜਾਬੀਆਂ ਲਈ ਕਾਂਗਰਸ ਕੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਮੁੱਖ ਮੰਤਰੀ ਦੀ ਵੱਡੀ ਭੂਮਿਕਾ ਹੋਣੀ ਚਾਹੀਦੀ।
ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਬਣਨ ਤੇ ਸਿੱਖਿਆ ਉੱਤੇ ਵੱਡੇ ਕਦਮ ਚੁੱਕਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਝੂਠਾ ਪਰਚਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ:Russia-Ukraine War Day 14 Live Updates:ਯੂਕਰੇਨ ਨੂੰ ਲੈ ਕੇ ਨਾਟੋ ਦਾ ਨਵਾਂ ਸਟੈਂਡ, ਨਾਟੋ ਨੇ ਰੂਸੀ ਤੇਲ 'ਤੇ ਲਗਾਈ ਪਾਬੰਦੀ
-PTC News