ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਤੇ 'ਆਪ' 'ਤੇ ਕੱਸੇ ਤੰਜ, ਦੱਸਿਆ ਪੰਜਾਬ ਦਾ ਮੁੱਖ ਮੰਤਰੀ ਕਿਵੇਂ ਦਾ ਹੋਣਾ ਚਾਹੀਦਾ
ਫਰੀਦਕੋਟ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਫਰੀਦਕੋਟ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਸਫਲਤਾ ਉਦੋਂ ਮਿਲੀ ਜਦੋਂ ਸੰਯੁਕਤ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ। ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਮੱਖਣ ਸਿੰਘ ਨੰਗਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਖਣ ਸਿੰਘ ਨੰਗਲ ਦਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਉੱਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਇਹੋ ਜਿਹਾ ਚਾਹੀਦਾ ਹੈ, ਜਿਸ ਦਾ ਪਿਛੋਕੜ ਪਤਾ ਹੋਵੇ ਅਤੇ ਜਿਸ ਨੇ ਪੰਜਾਬ ਲਈ ਕੰਮ ਕੀਤੇ ਹੋਣ। ਉਨ੍ਹਾਂ ਨੇ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਆ ਕੇ ਕਹਿੰਦਾ ਹੈ ਕਿ ਸਾਨੂੰ ਇਕ ਮੌਕਾ ਦਿੱਤਾ ਜਾਵੇ ਕੀ ਇਨ੍ਹਾਂ ਨੂੰ 5 ਸਾਲ ਬਰਬਾਦ ਕਰਨ ਲਈ ਮੌਕਾ ਦਈਏ? ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਇਹੀ ਕੇਜਰੀਵਾਲ ਕਹਿੰਦਾ ਹੈ ਕਿ ਪੰਜਾਬ ਦੇ ਥਰਮਲ ਪਲਾਂਟ ਬੰਦ ਕਿਰ ਦਿਉ ਕਿਉਂਕਿ ਧੂੰਆਂ ਦਿੱਲੀ ਵਿੱਚ ਆਉਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੀ ਅਸੀਂ ਇਨ੍ਹਾਂ ਨੂੰ ਇਕ ਮੌਕਾ ਦੇ ਕੇ ਆਪਣੀ ਬਿਜਲੀ ਬੰਦ ਕਰਵਾਉਣੀ ਹੈ? ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਆ ਕੇ ਗਾਰੰਟੀ ਦਿੰਦਾ ਹੈ ਪਰ ਉਹ ਪਹਿਲਾਂ ਇਹ ਗਾਰੰਟੀ ਦੇਣ ਕਿ ਉਨ੍ਹਾਂ ਦੇ ਵਿਧਾਇਕ ਕਿਤੇ ਭੱਜਣਗੇ ਨਹੀਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਪਹਿਲਾ ਵੀ ਪੰਜਾਬ ਵਿੱਚ 20 ਵਿਧਾਇਕ ਜਿੱਤੇ ਸਨ ਅਤੇ ਉਨ੍ਹਾਂ ਵਿਚੋਂ 11 ਵਿਧਾਇਕ ਭੱਜ ਗਏ ਅਤੇ 9 ਹੋਰ ਭੱਜਣ ਦੀ ਤਿਆਰੀ ਵਿੱਚ ਹਨ।ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਹੀ ਲੀਡਰ ਵੱਲੋਂ ਇਲਜ਼ਾਮ ਲਗਾਏ ਜਾਂਦੇ ਹਨ ਕਿ ਅਰਵਿੰਦ ਕੇਜਰੀਵਾਲ ਪੈਸੇ ਲੈ ਕੇ ਟਿਕਟਾਂ ਦੀ ਵੰਡ ਕਰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਮੌਕੇ ਜੋ ਸਕੀਮਾਂ ਚਲਾਈਆ ਸਨ ਉਹ ਕਾਂਗਰਸ ਸਰਕਾਰ ਨੇ ਆਉਂਦੇ ਸਾਰ ਹੀ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਪੰਜਾਬ ਪੱਖੀ ਨਹੀਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ ਅਤੇ ਇਹ ਪੰਜਾਬ ਦੇ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਸਰਕਾਰ ਆਉਣ ਉੱਤੇ ਸਾਰੀਆਂ ਸਕੀਮਾਂ ਚਲਾਈਆਂ ਜਾਣਗੀਆਂ। ਇਹ ਵੀ ਪੜ੍ਹੋ:ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਨਾਂਅ ਗਾਇਬ ਹੋਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ -PTC News