ਸੁਨੀਲ ਜਾਖੜ ਵੱਲੋਂ ਦਿੱਤੇ ਵਿਵਾਦਿਤ ਟਿੱਪਣੀ 'ਤੇ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਉੱਤਰੀ ਦੇ ਮੋਹਤਬਾਰ ਆਗੂਆਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਹਾਲੇ ਨਵੀਂ ਸਰਕਾਰ ਹੈ ਜੋ ਬਦਲਾਅ ਦੀ ਗੱਲ ਕਰਦੀ ਹੈ। ਇਸ ਲਈ ਸਰਕਾਰ ਨੂੰ ਮੌਕਾ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਸੁਨੀਲ ਜਾਖੜ ਵਲੋਂ ਦਿੱਤੇ ਵਿਵਾਦਿਤ ਬਿਆਨ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨਾ ਬਣਨ ਕਾਰਨ ਸੁਨੀਲ ਜਾਖੜ ਤਲਖਿਆ ਹੋਇਆ ਹੈ। ਇਸ ਲਈ ਉਹ ਉਸ ਬੰਦੇ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ।
ਇਸ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸੁਖਬੀਰ ਬਾਦਲ ਨੇ ਕਿਹਾ ਕਿ ਹਾਲੇ ਨਵੀਂ ਸਰਕਾਰ ਹੈ ਜੋ ਬਦਲਾਅ ਦੀ ਗੱਲ ਕਰਦੀ ਹੈ, ਸਰਕਾਰ ਨੂੰ ਮੌਕਾ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਇੱਕੋ-ਇੱਕ ਅਜਿਹੀ ਸਿਆਸੀ ਪਾਰਟੀ ਹੈ, ਜਿਹੜੀ ਲੋਕਾਂ ਨਾਲ ਜੁੜੀ ਹੋਈ ਹੈ ਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਪਰਿਵਾਰ ਵਾਂਗ ਸ਼ਾਮਲ ਹੁੰਦੀ ਹੈ।