ਸੁਖਪਾਲ ਖਹਿਰਾ ਨੇ ਨਾਮਜ਼ਦਗੀ ਭਰਨ ਲਈ ਕੀਤਾ ਕੋਰਟ ਦਾ ਰੁਖ਼

By  Pardeep Singh January 25th 2022 06:51 PM -- Updated: January 25th 2022 06:56 PM

ਮੋਹਾਲੀ: ਸੁਖਪਾਲ ਖਹਿਰਾ ਪਟਿਆਲਾ ਜੇਲ੍ਹ ਵਿੱਚ ਬੰਦ ਹਨ।ਉਨ੍ਹਾਂ ਨੂੰ ਕਾਂਗਰਸ ਸਰਕਾਰ ਵੱਲੋਂ ਟਿਕਟ ਦਿੱਤੀ ਗਈ ਹੈ। ਹੁਣ ਸੁਖਪਾਲ ਖਹਿਰਾ ਵੱਲੋਂ ਨਾਮਜ਼ਦਗੀ ਭਰਨ ਦੇ ਲਈ ਮੋਹਾਲੀ ਕੋਰਟ ਦਾ ਰੁਖ਼ ਕੀਤਾ ਹੈ। ਕੋਰਟ ਨੇ 27 ਜਨਵਰੀ ਤੱਕ ਪੰਜਾਬ ਸਰਕਾਰ ਅਤੇ ਈਡੀ ਤੋਂ ਜਵਾਬ ਮੰਗਿਆ ਹੈ। ਕਾਂਗਰਸ ਨੇ ਪੰਜਾਬ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਹੈ। ਟਿਕਟਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਭੁਲੱਥ ਤੋਂ ਟਿਕਟ ਦੇ ਦਾਅਵੇਦਾਰਾਂ ਨੇ ਸਵਾਲ ਚੁੱਕੇ ਹਨ ਖਹਿਰਾ ਜੇਲ੍ਹ ਵਿੱਚ ਬੰਦ ਹਨ ਉਹ ਕਿਵੇਂ ਚੋਣ ਲੜ ਸਕਦੇ ਹਨ। ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਵੀ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਚੱਲ ਰਹੇ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਉਮੀਦਵਾਰ ਬਣਾਉਣ ਉੱਤੇ ਸਵਾਲ ਚੁੱਕੇ ਸਨ। ਦੱਸ ਦੇਈਏ ਕਿ ਸੁਖਪਾਲ ਖਹਿਰਾ ਜੇਲ੍ਹ ਵਿੱਚ ਬੰਦ ਹਨ ਪਰ ਉਨ੍ਹਾਂ ਦੇ ਚੋਣ ਪ੍ਰਚਾਰ ਦੀ ਕਮਾਨ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਵੱਲੋਂ ਸੰਭਾਲੀ ਹੋਈ ਹੈ। ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਨੇ ਨਾਮਜ਼ਦਗੀ ਭਰਨ ਲਈ ਕੀਤਾ ਕੋਰਟ ਦਾ ਰੁਖ਼ -PTC News

Related Post