ਚੰਡੀਗੜ੍ਹ : ਸੁਮੇਧ ਸੈਣੀ ਨੇ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਕਰ ਲਿਆ ਹੈ। 26 ਅਪ੍ਰੈਲ ਨੂੰ ਜ਼ਿਲ੍ਹ ਅਦਾਲਤ ਮੋਹਾਲੀ ਨੇ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਸੁਮੈਧ ਸੈਣੀ ਨੇ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਕਰ ਲਿਆ ਹੈ। ਹਾਈ ਕੋਰਟ ਵਿੱਚ ਕੱਲ੍ਹ ਨੂੰ ਇਸ ਮਾਮਲੇ ਸਬੰਧੀ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਵਿਵਾਦਤ ਕੋਠੀ ਦੀ ਖ਼ਰੀਦੋ-ਫ਼ਰੋਖ਼ਤ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਹਾਲੀ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਸਬੰਧੀ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਕਾਰ ਬਹਿਸ ਹੋਈ ਸੀ। ਕੁਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਅਦਾਲਤਾਂ ਵੱਲੋਂ ਵੱਡੀਆਂ ਰਾਹਤਾਂ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸਾਰੇ ਮਾਮਲਿਆਂ ਨੂੰ ਮੁੜ ਵਾਚਣ ਲਈ ਕਿਹਾ ਸੀ। ਸੇਵਾਮੁਕਤ ਪੁਲੀਸ ਅਧਿਕਾਰੀ ਨੇ ਮੁੜ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਮੁਹਾਲੀ ਅਦਾਲਤ ਵਿੱਚ ਪਿਛਲੇ ਦਿਨੀਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਦੀ ਅਦਾਲਤ ਵਿੱਚ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਸਾਬਕਾ ਡੀਜੀਪੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੋਠੀ ਦੀ ਖ਼ਰੀਦੋ-ਫਰੋਖ਼ਤ ਮਾਮਲੇ ਵਿੱਚ ਸੈਣੀ ਨੇ ਪੁਲਿਸ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ ਸਨ ਜਦਕਿ ਬਚਾਅ ਪੱਖ ਦੇ ਵਕੀਲਾਂ ਨੇ ਚੰਡੀਗੜ੍ਹ ਵਾਲੀ ਚਰਚਿਤ ਕੋਠੀ ਦੀ ਖ਼ਰੀਦ ਸਬੰਧੀ ਕੁਝ ਅਹਿਮ ਦਸਤਾਵੇਜ਼ ਅਦਾਲਤ ਵਿੱਚ ਸੌਂਪੇ ਸਨ। ਦੋਵਾਂ ਧਿਰਾਂ ਦੀ ਬਹਿਸ ਸੁਣਨ ਮਗਰੋਂ ਅਦਾਲਤ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਤਰ੍ਹਾਂ ਹੁਣ ਕਿਸੇ ਵੀ ਸਮੇਂ ਸੈਣੀ ਦੀ ਗ੍ਰਿਫ਼ਤਾਰੀ ਹੋ ਸਕਦੀ ਸੀ। ਇਹ ਵੀ ਪੜ੍ਹੋ : ਕੈਪਟਨ ਮੁਕਤ ਹੋਈ ਭਾਜਪਾ, ਪੰਜਾਬ ਵਿਚ ਇਕੱਲੀ ਲੜੇਗੀ 4 ਨਿਗਮ ਚੋਣਾਂ