ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਸਾਰੀਆਂ ਦੁਕਾਨਾਂ, ਰੈਸਟੋਰੈਂਟਾਂ ਐਤਵਾਰ ਨੂੰ ਵੀ ਖੁੱਲ੍ਹਣਗੇ , ਪੜ੍ਹੋ ਨਵੇਂ ਹੁਕਮ

By  Shanker Badra July 2nd 2021 09:06 AM

ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਦਿਆਲਨ ਨੇ (lockdown News ) ਸੀ.ਆਰ.ਪੀ.ਸੀ ਦੀ ਧਾਰਾ 144 ਦੇ ਅਧੀਨ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਰੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ( Shops ) , ਰੈਸਟੋਰੈਂਟਾਂ (Restaurants ) ਆਦਿ ਨੂੰ ਐਤਵਾਰ (Sunday lockdown ) ਨੂੰ ਵੀ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਤੱਕ ਖੋਲਣ ਦੀ ਆਗਿਆ ਦਿੱਤੀ ਹੈ। [caption id="attachment_511673" align="aligncenter"] ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਸਾਰੀਆਂ ਦੁਕਾਨਾਂ, ਰੈਸਟੋਰੈਂਟਾਂ ਐਤਵਾਰ ਨੂੰ ਵੀ ਖੁੱਲ੍ਹਣਗੇ , ਪੜ੍ਹੋ ਨਵੇਂ ਹੁਕਮ[/caption] ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ LPG ਸਿਲੰਡਰ ਹੋਇਆ ਹੋਰ ਮਹਿੰਗਾ , ਪੜ੍ਹੋ 1 ਜੁਲਾਈ ਤੋਂ ਜਾਰੀ ਕੀਤੇ ਨਵੇਂ ਰੇਟ ਇਸ ਦੇ ਨਾਲ-ਨਾਲ ਆਈਲੈਟਸ ਕੋਚਿੰਗ ਇੰਸਟੀਚਿਊਟਸ ਨੂੰ ਕਰਫ਼ਿਊ ਟਾਈਮ ਦੇ ਅਧੀਨ ਖੋਲ੍ਹਣ ਦੀ ਆਗਿਆ ਹੈ, ਬਸ਼ਰਤੇ ਉਨ੍ਹਾਂ ਦੇ ਅਧਿਆਪਕ, ਸਟਾਫ ਅਤੇ ਵਿਦਿਆਰਥੀਆਂ ਨੂੰ ਟੀਕਾਕਰਣ ਦੀ ਘੱਟੋ- ਘੱਟ ਇਕ ਡੋਜ਼ ਮਿਲੀ ਹੋਵੇ। ਇਸਦੀ ਸਖ਼ਤੀ ਨਾਲ ਪਾਲਣਾ ਕਰਨਾ ਮਾਲਕ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ। [caption id="attachment_511672" align="aligncenter"] ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਸਾਰੀਆਂ ਦੁਕਾਨਾਂ, ਰੈਸਟੋਰੈਂਟਾਂ ਐਤਵਾਰ ਨੂੰ ਵੀ ਖੁੱਲ੍ਹਣਗੇ , ਪੜ੍ਹੋ ਨਵੇਂ ਹੁਕਮ[/caption] ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ (Universities )ਵੀ ਇਸ ਸ਼ਰਤ ਤਹਿਤ ਖੁੱਲ੍ਹਣਗੀਆਂ ਕਿ ਉਹਨਾਂ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਵੈਕਸੀਨ ਦੀ ਇੱਕ ਖੁਰਾਕ ਜ਼ਰੂਰ ਲੱਗੀ ਹੋਵੇ। ਬਾਰਾਂ, ਪੱਬਾਂ ਅਤੇ ਅਹਾਤਿਆਂ ਨੂੰ ਉਨ੍ਹਾਂ ਦੀ 50 ਫੀਸਦ ਸਮਰੱਥਾ ਦੇ ਅਧਾਰ 'ਤੇ ਖੋਲ੍ਹਣ ਦੀ ਆਗਿਆ ਹੈ। [caption id="attachment_511671" align="aligncenter"] ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਸਾਰੀਆਂ ਦੁਕਾਨਾਂ, ਰੈਸਟੋਰੈਂਟਾਂ ਐਤਵਾਰ ਨੂੰ ਵੀ ਖੁੱਲ੍ਹਣਗੇ , ਪੜ੍ਹੋ ਨਵੇਂ ਹੁਕਮ[/caption] ਪੜ੍ਹੋ ਹੋਰ ਖ਼ਬਰਾਂ : ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ ਹਾਲਾਂਕਿ ਸਮਾਜਕ ਦੂਰੀ ਦੇ ਪ੍ਰੋਟੋਕੋਲ ਨੂੰ ਬਣਾਈ ਰੱਖਿਆ ਜਾਣਾ ਲਾਜ਼ਮੀ ਹੈ ਅਤੇ ਵੇਟਰਾਂ / ਸਰਵਰਾਂ / ਹੋਰ ਕਰਮਚਾਰੀਆਂ ਨੂੰ ਕਰੋਨਾ ਵੈਕਸੀਨ ਦੀ ਘੱਟੋ -ਘੱਟ ਇੱਕ ਡੋਜ਼ ਜ਼ਰੂਰ ਲੱਗੀ ਹੋਵੇ। ਪ੍ਰਬੰਧਨ ਨਿੱਜੀ ਤੌਰ 'ਤੇ ਇਸ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਵੇਗਾ।ਇਹ ਆਦੇਸ਼ ਕੰਟੇਨਮੈਂਟ ਜ਼ੋਨਾਂ 'ਤੇ ਲਾਗੂ ਨਹੀਂ ਹੋਣਗੇ। ਹਦਾਇਤਾਂ ਦੀ ਉਲੰਘਣਾ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। -PTCNews

Related Post