ਐਡਵੋਕੇਟ ਜਨਰਲ ਦਿਓਲ ਨੂੰ ਹਟਾਉਣ ਨੂੰ ਲੈ ਕੇ ਸੁਨੀਲ ਜਾਖੜ ਨੇ CM ਚੰਨੀ ਨੂੰ ਘੇਰਿਆ

By  Riya Bawa November 10th 2021 01:12 PM -- Updated: November 10th 2021 01:13 PM

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਐਡਵੋਕੇਟ ਜਨਰਲ ਏ.ਪੀ.ਐੱਸ. ਦਿਓਲ ਦਾ ਅਸਤੀਫਾ ਪ੍ਰਵਾਨ ਕਰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਤਿੱਖਾ ਹਮਲਾ ਕੀਤਾ ਹੈ। ਐਡਵੋਕੇਟ ਜਨਰਲ ਏਪੀਐਸ ਦਿਓਲ ਦੇ ਅਸਤੀਫੇ 'ਤੇ ਸੁਨੀਲ ਜਾਖੜ ਨੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲਿਖਿਆ, ''ਇੱਕ ਸਮਝੌਤਾ ਕਰਨ ਵਾਲੇ ਅਧਿਕਾਰੀ ਕਾਰਨ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ 'ਤੇ ਲੱਗਾ ਪਰਦਾ ਹਟ ਗਿਆ ਹੈ। ਆਖ਼ਰ ਇਹ ਸਰਕਾਰ ਕਿਸ ਦੀ ਹੈ।   ਦਰਅਸਲ ਸੁਨੀਲ ਜਾਖੜ ਦਾ ਨਿਸ਼ਾਨਾ ਚਰਨਜੀਤ ਸਿੰਘ ਦਾ ਨਵਜੋਤ ਸਿੰਘ ਸਿੱਧੂ ਦੀਆਂ ਮੰਗਾਂ ਅੱਗੇ ਝੁਕਣਾ ਹੈ। ਨਵਜੋਤ ਸਿੱਧੂ ਨੇ ਕਿਹਾ ਸੀ ਕਿ ਜਦੋਂ ਤੱਕ ਏਪੀਐਸ ਦਿਓਲ ਵੱਲੋਂ ਅਸਤੀਫਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਉਹ ਪਾਰਟੀ ਦਫ਼ਤਰ ਵਿੱਚ ਕੰਮ ਕਰਨਾ ਸ਼ੁਰੂ ਨਹੀਂ ਕਰਨਗੇ। ਮੰਗਲਵਾਰ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਸਿੱਧੂ ਦੀ ਮੰਗ ਨੂੰ ਮੰਨਦੇ ਹੋਏ ਏਪੀਐਸ ਦਿਓਲ ਦਾ ਅਸਤੀਫਾ ਮਨਜ਼ੂਰ ਕਰ ਲਿਆ। Jakhar questions Punjab CM Channi over Centre power stretch through BSF ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਹਨ ਤੇ ਨਵਜੋਤ ਸਿੰਘ ਸਿੱਧੂ ਨੂੰ ਜੁਲਾਈ 'ਚ ਉਨ੍ਹਾਂ ਨੂੰ ਹਟਾ ਕੇ ਸੂਬਾ ਕਾਂਗਰਸ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਸੁਨੀਲ ਜਾਖੜ ਕਈ ਮੌਕਿਆਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ। Deliberate act or oversight: Sunil Jakhar hits out at Punjab CM Channi for no ad on Indira death anniversary | Cities News,The Indian Express -PTC News

Related Post