ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਅੱਜ ਹੋਵੇਗੀ ਪਹਿਲੀ ਮੀਟਿੰਗ
ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 55ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਸੁਪਰੀਮ ਕੋਰਟ ਵੱਲੋਂ ਮਾਮਲੇ ਦੇ ਹੱਲ ਲਈ ਬਣਾਈ ਗਈ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਹੋਵੇਗੀ। ਇਹ ਮੀਟਿੰਗ ਪੂਸਾ ਇੰਸਟਚਿਊਟ ‘ਚ ਰੱਖੀ ਗਈ ਹੈ।ਇਸ ਦੌਰਾਨ ਸਾਰਿਆਂ ਦੀ ਨਜ਼ਰਾਂ ਇਸ ਕਮੇਟੀ ਦੀ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ, ਜੋ ਖੇਤੀ ਕਾਨੂੰਨਾਂ ਨੂੰ ਸਹੀ ਦੱਸ ਰਹੀ ਹੈ ਅਤੇ ਕਿਸਾਨ ਅੰਦੋਲਨ ਦਾ ਵਿਰੋਧ ਕਰ ਰਹੀ ਹੈ। [caption id="attachment_467394" align="aligncenter"] ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਅੱਜ ਹੋਵੇਗੀਪਹਿਲੀ ਮੀਟਿੰਗ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ ਦਰਅਸਲ 'ਚ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਲਈ ਇੱਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਅਨਿਤ ਧਨਵੰਤ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ, ਖੇਤੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਅਤੇ ਪ੍ਰਮੋਦ ਕੁਮਾਰ ਜੋਸ਼ੀ ਨੂੰ ਮੈਂਬਰ ਬਣਾਇਆ ਗਿਆ ਸੀ ਪਰ ਬਾਅਦ ਵਿੱਚ ਭੁਪਿੰਦਰ ਸਿੰਘ ਮਾਨ ਨੇ ਇਸ ਕਮੇਟੀ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਸੀ। [caption id="attachment_467393" align="aligncenter"] ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਅੱਜ ਹੋਵੇਗੀਪਹਿਲੀ ਮੀਟਿੰਗ[/caption] ਦੱਸਿਆ ਜਾਂਦਾ ਹੈ ਕਿ ਕਮੇਟੀ 2 ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗੀ। ਹਾਲਾਂਕਿ ਕਿਸਾਨ ਸੰਗਠਨਾਂ ਨੇ ਇਸ ਕਮੇਟੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 15 ਜਨਵਰੀ ਨੂੰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਹੋਈ ਗੱਲਬਾਤ ਬੇਸਿੱਟਾ ਰਹੀ ਸੀ। ਸਰਕਾਰ ਨੇ ਇਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਵਿਚ ਸੋਧ ਦਾ ਪ੍ਰਸਤਾਵ ਦਿੱਤਾ, ਜਦਕਿ ਕਿਸਾਨ ਆਗੂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ। [caption id="attachment_467395" align="aligncenter"] ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਅੱਜ ਹੋਵੇਗੀਪਹਿਲੀ ਮੀਟਿੰਗ[/caption] ਪੜ੍ਹੋ ਹੋਰ ਖ਼ਬਰਾਂ : ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ ਦੱਸ ਦੇਈਏ ਕਿ ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ 20 ਜਨਵਰੀ ਨੂੰ 10ਵੇਂ ਗੇੜ ਦੀ ਮੀਟਿੰਗ ਹੋਵੇਗੀ। ਓਧਰ ਕਿਸਾਨ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਰਿੰਗ ਰੋਡ 'ਤੇ ਕੱਢੀ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਟਰੈਕਟਰ ਮਾਰਚ ਦੇ ਰੂਟ ਦਾ ਐਲਾਨ ਕੀਤਾ। ਇਹ ਮਾਰਚ ਦਿੱਲੀ ਦੇ ਆਊਟਰ ਰਿੰਗ ਰੋਡ ਦੀ ਪਰਿਕਰਮਾ ਕਰੇਗਾ ਤੇ ਗਣਤੰਤਰ ਦਿਵਸ ਦੀ ਪਰੇਡ ਵਿਚ ਕੋਈ ਖ਼ਲਲ ਨਹੀਂ ਪਾਇਆ ਜਾਵੇਗਾ। -PTCNews