ਰੋਡਰੇਜ਼ ਮਾਮਲੇ 'ਚ ਨਵਜੋਤ ਸਿੱਧੂ ਖ਼ਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਅੱਜ

By  Ravinder Singh May 19th 2022 08:30 AM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।ਅੱਜ ਸੁਪਰੀਮ ਕੋਰਟ ਵਿੱਚ ਉਨ੍ਹਾਂ 'ਤੇ ਚੱਲ ਰਹੇ ਰੋਡ ਰੇਜ ਮਾਮਲੇ ਦੀ ਸੁਣਵਾਈ ਹੈ। ਇਸ ਮਾਮਲੇ 'ਚ ਰੀਵਿਊ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਰੋਡਰੇਜ਼ ਮਾਮਲੇ 'ਚ ਨਵਜੋਤ ਸਿੱਧੂ ਖ਼ਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਅੱਜਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਦੀ ਲੜਾਈ ਹੋ ਗਈ ਸੀ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਗੈਰ ਇਰਾਦਤਨ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ। ਰੋਡਰੇਜ਼ ਮਾਮਲੇ 'ਚ ਨਵਜੋਤ ਸਿੱਧੂ ਖ਼ਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਅੱਜਜ਼ਿਕਰਯੋਗ ਹੈ ਕਿ ਮਈ 2018 'ਚ ਸੁਪਰੀਮ ਕੋਰਟ ਨੇ ਧਾਰਾ 323 (ਜਾਣਬੁੱਝ ਕੇ ਕਿਸੇ ਨੂੰ ਸੱਟ ਮਾਰਨਾ) ਦੇ ਮਾਮਲੇ 'ਚ ਸਿੱਧੂ ਨੂੰ ਦੋਸ਼ੀ ਤਾਂ ਠਹਿਰਾਇਆ ਪਰ ਇਸ ਦੇ ਲਈ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਨਹੀਂ ਮਿਲੀ। ਉਨ੍ਹਾਂ ਨੂੰ ਸਿਰਫ਼ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਬਰੀ ਕਰ ਦਿੱਤਾ ਗਿਆ। ਪੀੜਤ ਪਰਿਵਾਰ ਇਸ ਤੋਂ ਨਿਰਾਸ਼ ਸੀ। ਉਨ੍ਹਾਂ ਨੇ ਸੁਪਰੀਮ ਕੋਰਟ 'ਚ ਸਜ਼ਾ ਵਧਾਉਣ ਲਈ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਰੋਡਰੇਜ਼ ਮਾਮਲੇ 'ਚ ਨਵਜੋਤ ਸਿੱਧੂ ਖ਼ਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਅੱਜਰੋਡਰੇਜ਼ ਦਾ ਮਾਮਲਾ 27 ਦਸੰਬਰ 1988 ਦਾ ਹੈ। ਨਵਜੋਤ ਸਿੱਧੂ ਪਟਿਆਲਾ ਵਿਚ ਕਾਰ 'ਚ ਜਾਂਦੇ ਹੋਏ ਗੁਰਨਾਮ ਸਿੰਘ ਨਾਂ ਦੇ ਇਕ ਬਜ਼ੁਰਗ ਨਾਲ ਭਿੜ ਗਏ ਸਨ। ਗੁੱਸੇ 'ਚ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਮੁੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਪਟਿਆਲਾ ਪੁਲਿਸ ਨੇ ਸਿੱਧੂ ਤੇ ਉਨ੍ਹਾਂ ਦੇ ਦੋਸਤ ਰੁਪਿੰਦਰ ਸਿੰਘ ਦੇ ਖ਼ਿਲਾਫ਼ ਗ਼ੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਸੀ। ਹੇਠਲੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਨੂੰ ਸਬੂਤਾਂ ਦੀ ਘਾਟ 'ਚ 1999 'ਚ ਬਰੀ ਕਰ ਦਿੱਤਾ ਸੀ ਪਰ ਪੀੜਤ ਪੱਖ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। ਸਾਲ 2006 'ਚ ਹਾਈ ਕੋਰਟ ਨੇ ਸਿੱਧੂ ਨੂੰ ਤਿੰਨ ਸਾਲਾਂ ਦੀ ਸਜ਼ਾ ਸੁਣਾਈ ਸੀ। ਇਸ ਫ਼ੈਸਲੇ ਨੂੰ ਸਿੱਧੂ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਜ਼ਿਕਰਯੋਗ ਹੈ ਕਿ 2006 'ਚ ਜਦੋਂ ਹਾਈ ਕੋਰਟ ਨੇ ਸਿੱਧੂ ਨੂੰ ਤਿੰਨ ਸਾਲਾਂ ਦੀ ਸਜ਼ਾ ਸੁਣਾਈ ਸੀ, ਉਦੋਂ ਉਹ ਭਾਜਪਾ 'ਚ ਸਨ ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਸਨ। ਉਨ੍ਹਾਂ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੂੰ ਦੁਬਾਰਾ ਚੋਣ ਲੜਨੀ ਪਈ ਤੇ ਉਹ ਮੁੜ ਜਿੱਤ ਗਏ ਸਨ। ਇਹ ਵੀ ਪੜ੍ਹੋ : ਗਰਮੀ ਕਾਰਨ ਆਂਗਨਵਾੜੀ ਸੈਂਟਰਾਂ ਦਾ ਬਦਲਿਆ ਸਮਾਂ

Related Post