ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ
ਨਵੀਂ ਦਿੱਲੀ : ਕਿਸਾਨੀ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਅੱਜ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਟਿਕੀਆਂ ਹੋਈਆਂ ਹਨ। ਸੁਪਰੀਮ ਕੋਰਟ ਨੇ ਤਿੰਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇਰੋਕ ਲਗਾ ਦਿੱਤੀ ਹੈ। ਅਗਲੇ ਹੁਕਮਾਂ ਤੱਕ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 4 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਹੈ। [caption id="attachment_465476" align="aligncenter"] ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ[/caption] ਇਹ ਲੋਕ ਕਮੇਟੀ ਵਿੱਚ ਸ਼ਾਮਲ ਹਨ : 1. ਜਤਿੰਦਰ ਸਿੰਘ ਮਾਨ, ਪ੍ਰਧਾਨ ਭਾਰਤੀ ਕਿਸਾਨ ਯੂਨੀਅਨ 2. ਡਾ. ਪ੍ਰਮੋਦ ਕੁਮਾਰ ਜੋਸ਼ੀ, ਅੰਤਰਰਾਸ਼ਟਰੀ ਨੀਤੀ ਦੇ ਮੁਖੀ 3. ਅਸ਼ੋਕ ਗੁਲਾਟੀ, ਖੇਤੀਬਾੜੀ ਅਰਥ ਸ਼ਾਸਤਰੀ 4. ਅਨਿਲ ਧਨਵਤ, ਸ਼ੈਕਰੀ ਸੰਗਠਨ, ਮਹਾਰਾਸ਼ਟਰ [caption id="attachment_465478" align="aligncenter"] ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਧਰਨੇ ਤੋਂ ਵਾਪਸ ਆਏ ਕਿਸਾਨ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਖੇਤੀ ਕਾਨੂੰਨਾਂ ਨੂੰ ਠਹਿਰਾਇਆ ਜ਼ਿੰਮੇਵਾਰ supreme court hearing : ਇਸ ਤੋਂ ਪਹਿਲਾਂ ਬਹਿਸ ਦੌਰਾਨ ਪਟੀਸ਼ਨਕਰਤਾ ਐਮ.ਐਲ. ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਵਿਚਾਰ ਵਟਾਂਦਰੇ ਲਈ ਆ ਰਹੇ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਨਹੀਂ ਆ ਰਹੇ। ਇਸ 'ਤੇ ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਕਿਹਾ- ਅਸੀਂ ਉਨ੍ਹਾਂ ਨਾਲ ਗੱਲ ਨਹੀਂ ਕਰ ਸਕਦੇ, ਉਹ ਇਸ ਮਾਮਲੇ ਵਿਚ ਕੋਈ ਧਿਰ ਨਹੀਂ ਹਨ। [caption id="attachment_465479" align="aligncenter"] ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ[/caption] Farm Laws Hold : ਪਟੀਸ਼ਨਕਰਤਾ ਨੇ ਕਿਹਾ ਕਿ ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ : ਇਹ ਕਮੇਟੀ ਸਾਡੇ ਲਈ ਹੋਵੇਗੀ। ਇਸ ਮੁੱਦੇ ਨਾਲ ਜੁੜੇ ਲੋਕ ਕਮੇਟੀ ਸਾਹਮਣੇ ਪੇਸ਼ ਹੋਣਗੇ। ਕਮੇਟੀ ਕੋਈ ਆਦੇਸ਼ ਨਹੀਂ ਦੇਵੇਗੀ ਅਤੇ ਨਾ ਹੀ ਕੋਈ ਸਜਾ ਦੇਵੇਗੀ। ਇਹ ਸਿਰਫ ਰਿਪੋਰਟ ਸਾਨੂੰ ਸੌਂਪੇਗੀ। ਅਸੀਂ ਖੇਤੀਬਾੜੀ ਕਾਨੂੰਨਾਂ ਦੀ ਕਾਨੂੰਨੀਤਾ ਬਾਰੇ ਚਿੰਤਤ ਹਾਂ। ਨਾਲ ਹੀ ਕਿਸਾਨੀ ਲਹਿਰ ਨਾਲ ਪ੍ਰਭਾਵਿਤ ਲੋਕਾਂ ਦੀ ਜਾਨ ਅਤੇ ਮਾਲ ਦੀ ਵੀ ਚਿੰਤਾ ਹੈ। [caption id="attachment_465480" align="aligncenter"] ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ[/caption] Farmers laws 2020 :ਅਦਾਲਤ ਨੇ ਕਿਸਾਨਾਂ ਵੱਲੋਂ ਕਮੇਟੀ ਸਾਹਮਣੇ ਪੇਸ਼ ਨਾ ਹੋਣ ਦੀ ਦਲੀਲ 'ਤੇ ਇਤਰਾਜ਼ਜਤਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਕਿਸਾਨ ਅੰਦੋਲਨ ਅਣਮਿੱਥੇ ਸਮੇਂ ਲਈ ਕਰਨਾ ਚਾਹੁੰਦੇ ਨੇ ਤਾਂ ਉਹਨਾਂ ਦੀ ਮਰਜ਼ੀ ਹੈ। ਕਿਸਾਨਾਂ ਦੇ ਵਕੀਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹੁਣ ਤੱਕ ਸਾਡੇ ਨਾਲ ਗੱਲਬਾਤਨਹੀਂ ਕੀਤੀ।ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਇਸ ਕਮੇਟੀ 'ਤੇ ਭਰੋਸਾ, ਅਸੀਂ ਕਮੇਟੀ ਬਣਾਉਣ ਜਾ ਰਹੇ ਹਾਂ। 'ਇਹ ਕਮੇਟੀ ਕਾਨੂੰਨੀ ਪ੍ਰਕਿਰੀਆ ਦਾ ਹਿੱਸਾ ਹੋਵੇਗੀ। ' Farmer protest । supreme court hearing । Farm Laws Hold । Farmers laws 2020 -PTCNews