ਜਹਾਂਗੀਰਪੁਰੀ ਢਾਹੁਣ ਦੀ ਮੁਹਿੰਮ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ

By  Pardeep Singh April 20th 2022 11:32 AM

ਨਵੀਂ ਦਿੱਲੀ: ਉੱਤਰੀ ਦਿੱਲੀ ਨਗਰ ਨਿਗਮ ਵੱਲੋਂ ਦਿੱਲੀ ਦੇ ਜਹਾਂਗੀਰਪੁਰੀ 'ਚ ਚਲਾਈ ਗਈ ਢਾਹੁਣ ਮੁਹਿੰਮ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਜਹਾਂਗੀਰਪੁਰੀ ਢਾਹੁਣ ਦੀ ਮੁਹਿੰਮ 'ਤੇ ਉੱਤਰੀ ਦਿੱਲੀ ਨਗਰ ਨਿਗਮ ਦੇ ਮੇਅਰ ਰਾਜਾ ਇਕਬਾਲ ਸਿੰਘ ਨੇ ਕਿਹਾ ਹੈ ਕਿ ਅਸੀਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਾਂਗੇ ਅਤੇ ਉਸ ਮੁਤਾਬਕ ਕਾਰਵਾਈ ਕਰਾਂਗੇ। ਉੱਤਰ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ 'ਚ ਸ਼ਨੀਵਾਰ ਸ਼ਾਮ ਹਨੂੰਮਾਨ ਜੈਅੰਤੀ ਦੇ ਮੌਕੇ 'ਤੇ ਕੱਢੇ ਜਾ ਰਹੇ ਜਲੂਸ ਦੌਰਾਨ ਫਿਰਕੂ ਹਿੰਸਾ ਭੜਕ ਗਈ।ਜਲੂਸ ਵਿਚ ਸ਼ਾਮਲ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਉਹ ਮੁਸਲਿਮ ਖੇਤਰ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ 'ਤੇ ਪੱਥਰ ਸੁੱਟੇ ਗਏ, ਜਿਸ ਤੋਂ ਬਾਅਦ ਇਹ ਹਿੰਸਾ ਹੋਈ। ਦੂਜੇ ਪਾਸੇ ਮੁਸਲਮਾਨਾਂ ਦਾ ਕਹਿਣਾ ਹੈ ਕਿ ਜਲੂਸ 'ਚ ਸ਼ਾਮਲ ਲੋਕਾਂ ਨੇ ਮਸਜਿਦ 'ਤੇ ਭਗਵਾ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ।ਹਿੰਸਾ 'ਚ ਅੱਠ ਪੁਲਿਸ ਮੁਲਾਜ਼ਮਾਂ ਸਮੇਤ ਕਰੀਬ 10-12 ਲੋਕ ਜ਼ਖ਼ਮੀ ਹੋ ਗਏ। ਇਹ ਵੀ ਪੜ੍ਹੋ:‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਨੇ ਕੀਤੀ ਰੇਡ -PTC News

Related Post