ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ

By  Pardeep Singh October 11th 2022 12:44 PM -- Updated: October 11th 2022 01:10 PM

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਕਲਾਇੰਟ ਪਿੱਛਲੇ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ 'ਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ। ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ 'ਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ। ਕੇਂਦਰ ਨੇ ਕੋਰਟ ਵਿੱਚ ਹਲਫਨਾਮਾ ਦਰਜ ਕਰਕੇ ਕਿਹਾ ਹੈ ਕਿ  ਮੌਜੂਦਾ ਸਥਿਤੀ ਵਿੱਚ ਉਸ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰਨਾ ਮੁਸ਼ਕਲ ਹੈ।

ਇਹ ਵੀ ਪੜ੍ਹੋ: CM ਪੰਜਾਬ ਦੀ ਰਿਹਾਇਸ਼ ਅੱਗੇ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ, ਮੀਂਹ ਦੌਰਾਨ ਟਰਾਲੀਆਂ 'ਚ ਸੰਭਾਲਿਆ ਮੋਰਚਾ
-PTC News

Related Post