ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਸੁੱਖ ਭਿਖਾਰੀਵਾਲ ਤੇ ਹੈਰੀ ਚੱਠਾ ਦੇ ਕਰੀਬੀ 2 ਮੁਲਜ਼ਮ ਗ੍ਰਿਫ਼ਤਾਰ
ਤਰਨਤਾਰਨ: ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗਰਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਹ ਹਥਿਆਰ ਮੁਲਜ਼ਮਾਂ ਨੇ ਪਾਕਿਸਤਾਨ ਤੋਂ ਮੰਗਵਾਏ ਸਨ। ਗੈਂਗਸਟਰ ਤੋਂ ਅੱਤਵਾਦੀ ਬਣਿਆ ਗੁਰਵਿੰਦਰ ਸਿੰਘ ਪਿਛਲੇ ਸਾਲ ਮਾਰੇ ਗਏ ਕਾਮਰੇਡ ਬਲਵਿੰਦਰ ਸਿੰਘ ਸੰਧੂ ਦਾ ਵੀ ਕਾਤਲ ਹੈ।
ਡੀਜੀਪੀ ਪੰਜਾਬ ਆਈਪੀਐਸ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦੇ ਕਰੀਬੀ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਹੈਂਡ ਗਰਨੇਡ ਤੋਂ ਇਲਾਵਾ ਪੁਲਿਸ ਨੇ ਦੋਵਾਂ ਕੋਲੋਂ 635 ਗ੍ਰਾਮ ਹੈਰੋਇਨ, 2 ਲੋਡਡ ਪਿਸਤੌਲ, 2 ਮੈਗਜ਼ੀਨ, 13 ਜਿੰਦਾ ਕਾਰਤੂਸ, 100 ਗ੍ਰਾਮ ਅਫੀਮ, 1 ਲਾਂਸਰ ਕਾਰ ਅਤੇ 3.95 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਪਾਕਿਸਤਾਨ ਤੋਂ ਹੈਰੋਇਨ, ਹਥਿਆਰ ਅਤੇ ਵਿਸਫੋਟਕ ਸਮੱਗਰੀ ਲਿਆਉਂਦੇ ਸਨ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ
ਇਹ ਹੈ VIDEO---