ਤਰਨਤਾਰਨ 'ਚ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 157 ਹੋਈ

By  Shanker Badra May 7th 2020 04:03 PM

ਤਰਨਤਾਰਨ 'ਚ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 157 ਹੋਈ:ਤਰਨਤਾਰਨ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਤਰਨਤਾਰਨ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ 13 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 157 ਹੋ ਗਈ ਹੈ। ਜਿਸ ਤੋਂ ਬਾਅਦ ਪਾਜ਼ੀਟਿਵ ਆਏ ਇਨ੍ਹਾਂ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਤਬਦੀਲ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ 57 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਗ੍ਰਸਤ ਪਾਏ ਗਏ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਜਾਵੇਗਾ। ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਸੈਂਪਲ ਲਏ ਜਾਣ ਤੋਂ ਬਾਅਦ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। -PTCNews

Related Post