ਧਾਰਮਿਕ ਅਸਥਾਨ 'ਤੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

By  Shanker Badra January 30th 2020 09:13 PM

ਧਾਰਮਿਕ ਅਸਥਾਨ 'ਤੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ:ਤਰਨਤਾਰਨ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਦਿਆਲਪੁਰਾ-ਤਰਨਤਾਰਨ ਮਾਰਗ 'ਤੇ ਪੈਂਦੇ ਪਿੰਡ ਘੁਰਕਵਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ 2 ਔਰਤਾਂ ਸਮੇਤ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ। [caption id="attachment_384866" align="aligncenter"]TarnTaran Car And motorcycle Collision ,Three family members Death ਧਾਰਮਿਕ ਅਸਥਾਨ 'ਤੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਦਿਆਲਪੁਰਾ ਤੋਂ ਤਰਨਤਾਰਨ ਵੱਲ ਜਾ ਰਹੀ ਕਾਰ ਦੀ ਘੁਰਕਵਿੰਡ ਪਿੰਡ ਨੇੜੇ ਇਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਹਰਵਿੰਦਰ ਸਿੰਘ, ਉਸ ਦੀ ਮਾਂ ਮਨਜੀਤ ਕੌਰ ਤੇ ਭੈਣ ਗੁਰਵਿੰਦਰ ਕੌਰ ਵਾਸੀ ਪਿੰਡ ਲੋਹੁਕਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਇਹ ਪਰਿਵਾਰ ਪਿੰਡ ਘੁਰਕਵਿੰਡ ਦੇ ਨੇੜੇ ਹੀ ਇੱਕ ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਲਈ ਜਾ ਰਿਹਾ ਸੀ। [caption id="attachment_384867" align="aligncenter"]TarnTaran Car And motorcycle Collision ,Three family members Death ਧਾਰਮਿਕ ਅਸਥਾਨ 'ਤੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ[/caption] ਇਸ ਹਾਦਸੇ ਦੌਰਾਨ ਕਾਰ ਚਾਲਕ ਗੁਰਪ੍ਰੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਪਿੰਡ ਗੋਰਖਾ ਵੀ ਜ਼ਖਮੀ ਹੋ ਗਿਆ ਹੈ। ਇਸ ਹਾਦਸੇ ਦਾ ਪਤਾ ਚੱਲਦਿਆਂ ਹੀ ਮੌਕੇ 'ਤੇ ਪੁੱਜੀ ਪੁਲਿਸ ਨੇ ਤਿੰਨਾਂ ਲਾਸ਼ਾਂ ਸਮੇਤ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜੇ 'ਚ ਲੈ ਲਿਆ ਹੈ ਅਤੇ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤੀਆਂ ਗਈਆਂ ਹਨ। -PTCNews

Related Post