ਕੋਲਕਾਤਾ: ਈਡੀ ਦੀ ਟੀਮ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਨੂੰ ਕੋਲਕਾਤਾ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਈਡੀ ਦੀ ਟੀਮ ਅਧਿਆਪਕ ਭਰਤੀ ਘੁਟਾਲੇ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਪੁੱਛਗਿੱਛ ਕਰ ਰਹੀ ਸੀ। ਰਾਤ ਭਰ ਪੁੱਛਗਿੱਛ ਤੋਂ ਬਾਅਦ ਈਡੀ ਅਧਿਕਾਰੀਆਂ ਨੇ ਸ਼ਨੀਵਾਰ ਸਵੇਰੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਉਸ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਸ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਈਡੀ ਅਧਿਕਾਰੀਆਂ ਨੇ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਚੈਟਰਜੀ ਤੋਂ ਉਨ੍ਹਾਂ ਦੇ ਘਰ 'ਤੇ ਪੁੱਛਗਿੱਛ ਸ਼ੁਰੂ ਕੀਤੀ, ਜੋ ਸ਼ਨੀਵਾਰ ਸਵੇਰ ਤੱਕ ਜਾਰੀ ਰਹੀ।
ਈਡੀ ਨੂੰ ਦੱਖਣੀ ਕੋਲਕਾਤਾ ਵਿੱਚ ਚੈਟਰਜੀ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਦੀ ਜਾਇਦਾਦ ਤੋਂ 20 ਕਰੋੜ ਰੁਪਏ ਨਕਦ ਮਿਲੇ ਹਨ। ਜਦੋਂ ਕਥਿਤ ਘੁਟਾਲਾ ਹੋਇਆ ਤਾਂ ਚੈਟਰਜੀ ਸੂਬੇ ਦੇ ਸਿੱਖਿਆ ਮੰਤਰੀ ਸਨ।
ਇਹ ਵੀ ਪੜ੍ਹੋ:ਦਰਦਨਾਕ ਹਾਦਸਾ: ਹਾਥਰਸ 'ਚ ਡੰਪਰ ਨੇ ਮਾਰੀ ਟੱਕਰ, 6 ਦੀ ਮੌਤ, 2 ਜ਼ਖਮੀ
-PTC News