ਅਧਿਆਪਕਾਂ ਨੇ ਕੈਪਟਨ ਖਿਲਾਫ ਖੋਲ੍ਹਿਆ ਮੋਰਚਾ ,ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਸੈਂਕੜੇ ਅਧਿਆਪਕ
Shanker Badra
July 21st 2018 01:38 PM
ਅਧਿਆਪਕਾਂ ਨੇ ਕੈਪਟਨ ਖਿਲਾਫ ਖੋਲ੍ਹਿਆ ਮੋਰਚਾ ,ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਸੈਂਕੜੇ ਅਧਿਆਪਕ:ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।ਪਟਿਆਲਾ 'ਚ ਅੱਜ ''ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ'' ਪੰਜਾਬ ਵੱਲੋਂ ਸਰਕਾਰ ਨਾਲ ਚੱਲ ਰਹੀ ਆਰ-ਪਾਰ ਦੀ ਲੜਾਈ ਤਹਿਤ ਆਪਣੇ ਸ਼ੰਘਰਸ ਦੀ ਲੜੀ ਨੂੰ ਅੱਗੇ ਤੋਰਦਿਆਂ ਸੂਬਾ ਪੱਧਰੀ ਪ੍ਰੋਗਰਾਮ ਤਹਿਤ ਸੈਂਕੜੇ ਅਧਿਆਪਕ ਆਪਣੀਆਂ ਹੱਕੀ ਮੰਗਾਂ ਲਈ ਸਥਾਨਕ ਰੇਲਵੇ ਸਟੇਸ਼ਨ ਤੋਂ ਮੋਤੀ ਬਾਗ਼ ਤੱਕ ਰੋਸ ਮੁਜ਼ਾਹਰਾ ਕਰਦਿਆ ਕੈਪਟਨ ਦੇ ਘਰ ਦਾ ਘਿਰਾਓ ਕਰਨ ਲਈ ਰਵਾਨਾ ਹੋਏ ਹਨ।ਉਨ੍ਹਾਂ ਦੀ ਇਹ ਮੰਗ ਹੈ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।-PTCNews