Teachers Day: CM ਮਾਨ ਸਮੇਤ ਕਈ ਸਿਆਸੀ ਆਗੂਆਂ ਨੇ ਅਧਿਆਪਕ ਦਿਵਸ ਦੀਆਂ ਦਿੱਤੀਆਂ ਵਧਾਈਆਂ
Teachers Day 2022: ਦੇਸ਼ ਭਰ 'ਚ ਅੱਜ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਕੇਵਲ ਅਧਿਆਪਕ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁਦਿਆਂ ਤੇ ਪਹੁੰਚਦਾ ਦੇਖ ਕੇ ਖੁਸ਼ੀ ਮਹਿਸੂਸ ਕਰਦਾ ਹੈ। ਅਧਿਆਪਕ ਦਾ ਕਿੱਤਾ ਦੁਨੀਆਂ ਦੇ ਸਭ ਕੰਮਾਂ ਦੇ ਨਾਲੋਂ ਚੰਗਾ,ਉੱਤਮ ਅਤੇ ਸਤੀਕਾਰ ਵਾਲਾ ਹੈ। ਅਧਿਆਪਕ ਦਿਵਸ ਮੌਕੇ ਵੱਖ- ਵੱਖ ਸਿਆਸੀ ਆਗੂਆਂ ਵੱਲੋਂ ਟਵੀਟ ਕਰਕੇ ਵਧਾਈ ਦਿੱਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ
ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕ ਦਿਵਸ ’ਤੇ ਪੰਜਾਬ ਭਰ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਦੇਸ਼ ਦੇ ਨਿਰਮਾਤਾ ਹਨ। ਅਧਿਆਪਕ ਰੂਹ ਦੇ ਇੰਜੀਨਿਅਰ ਹਨ। ਸਿੱਖਿਆ ਮੰਤਰੀ ਨੇ ਅਧਿਆਪਕਾਂ ਲਈ ਸਰਕਾਰਾਂ ਨੂੰ ਖ਼ਤ ਲਿਖ ਕੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਮੈਂ ਪੰਜਾਬ ਦੇ ਸਾਰੇ ਅਧਿਆਪਕਾਂ ਦਾ ਧੰਨਵਾਦ ਕਰਦਾ ਹਾਂ ਅਤੇ ਸਲਾਮ ਕਰਦਾ ਹਾਂ। ਮੈਂ ਇਸ ਮੌਕੇ ਸਾਰੀਆਂ ਸਰਕਾਰਾਂ ਨੂੰ ਚਿੱਠੀ ਲਿਖੀ ਹੈ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਾ ਹਾਂ। ਅਧਿਆਪਕ ਦਿਵਸ ਦੀਆਂ ਮੁਬਾਰਕਾਂ।
-PTC News